ਕਿਹਾ – ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ ਜਾਓ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਆਨਲਾਈਨ ਕਲਾਸਾਂ ਲਈ ਫੀਸ ਅਤੇ ਸਕੂਲ ਫੀਸ ਵਧਾਉਣ ਦਾ ਮਾਮਲਾ ਅੱਜ ਸੁਪਰੀਮ ਕੋਰਟ ਤੱਕ ਪਹੁੰਚਿਆ, ਅਦਾਲਤ ਨੇ ਇਸ ਮਾਮਲੇ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਪਟੀਸ਼ਨਰਾਂਨੂੰਕਿਹਾ ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ ਜਾਓ। ਸੁਪਰੀਮ ਕੋਰਟ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਹਰ ਸੂਬੇ ਵਿਚ ਵੱਖ-ਵੱਖ ਸਮੱਸਿਆਵਾਂ ਹਨ। ਤੁਸੀ ਪੂਰੇ ਦੇਸ਼ ਦੀਆਂ ਸਮੱਸਿਆਵਾਂਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਵੋਗੇ ਤਾਂ ਸਮੱਸਿਆ ਦਾ ਹੱਲ ਕਿਵੇਂ ਕੱਢਾਂਗੇ।ਸੁਪਰੀਮ ਕੋਰਟ ਨੇ ਫੀਸ ਵਧਾਉਣ ਦੇ ਮਾਮਲੇ ਵਿਚ ਸੁਣਵਾਈ ਕਰਦੇ ਹੋਏ ਇਹ ਟਿੱਪਣੀ ਕੀਤੀ ਹੈ। ਧਿਆਨ ਰਹੇ ਕਿ ਲਾਕਡਾਊਨ ਦੌਰਾਨ ਨਿੱਜੀ ਸਕੂਲਾਂ ਵਿੱਚ ਫੀਸ ਵਸੂਲੀ ਦੇ ਮਾਮਲੇ ਵਿਚ ਸੁਪਰੀਮ ਕੋਰਟ ‘ਚ ਪੰਜਾਬ ਸਮੇਤ ਅੱਠ ਸੂਬਿਆਂਦੀ ਪੇਰੈਂਟਸ ਐਸੋਸੀਏਸ਼ਨ ਨੇ ਪਟੀਸ਼ਨ ਪਾਈ ਹੋਈ ਸੀ।
Check Also
ਦਿੱਲੀ ’ਚ ਵਧੇ ਪ੍ਰਦੂਸ਼ਣ ਕਾਰਨ ਪੰਜਵੀਂ ਕਲਾਸ ਤੱਕ ਦੇ ਸਕੂਲ ਕੀਤੇ ਬੰਦ
ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਬੱਸਾਂ ਵੀ ਦਿੱਲੀ ’ਚ ਨਹੀਂ ਹੋਣਗੀਆਂ ਦਾਖਲ ਨਵੀਂ ਦਿੱਲੀ/ਬਿਊਰੋ …