ਅਖਿਲੇਸ਼ ਯਾਦਵ ਨੇ ਚੁੱਕੇ ਸਵਾਲ
ਕਾਨਪੁਰ/ਬਿਊਰੋ ਨਿਊਜ਼
ਗੈਂਗਸਟਰ ਵਿਕਾਸ ਦੂਬੇ ਜਿਸਦੇ ਗਿਰੋਹ ਨੇ ਇਕ ਡੀ ਐਸ ਪੀ ਸਮੇਤ 8 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਉਸਨੂੰ ਲੰਘੇ ਕੱਲ੍ਹ ਉਜੈਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਅੱਜ ਯੂਪੀ ਪੁਲਿਸ ਨੇ ਦਾਅਵਾ ਕੀਤਾ ਕਿ ਦੂਬੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ ਗਿਆ। ਪੁਲਿਸ ਮੁਤਾਬਕ ਵਿਕਾਸ ਦੂਬੇ ਨੂੰ ਕਾਨਪੁਰ ਲਿਆਂਦਾ ਜਾ ਰਿਹਾ ਸੀ ਅਤੇ ਰਸਤੇ ਵਿਚ ਪੁਲਿਸ ਦੀ ਵੈਨ ਪਲਟ ਗਈ। ਵਿਕਾਸ ਦੂਬੇ ਨੂੰ ਜਦੋਂ ਵੈਨ ਵਿਚੋਂ ਕੱਢਿਆ ਜਾ ਰਿਹਾ ਸੀ, ਤਾਂ ਉਸਨੇ ਇਕ ਪੁਲਿਸ ਮੁਲਾਜ਼ਮ ਕੋਲੋਂ ਗੰਨ ਖੋਹ ਲਈ ਤੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੀ ਜਵਾਬੀ ਫਾਇਰਿੰਗ ਵਿਚ ਵਿਕਾਸ ਦੂਬੇ ਮਾਰਿਆ ਗਿਆ।ਉਧਰ ਦੂਜੇ ਪਾਸੇ ਪੁਲਿਸ ਦੀ ਇਸ ਕਹਾਣੀ ‘ਤੇ ਸਵਾਲ ਵੀ ਉਠ ਰਹੇ ਹਨ। ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਟਵੀਟ ਕੀਤਾ ਕਿ ਕਾਰ ਨਹੀਂ ਪਲਟੀ ਹੈ, ਭੇਦ ਖੁੱਲ੍ਹਣ ਲਈ ਸਰਕਾਰ ਪਲਟਣ ਤੋਂ ਬਚਾਈ ਗਈ ਹੈ। ਇਸੇ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀ ਦੂਬੇ ਨੂੰ ਬਚਾਉਣ ਵਾਲਿਆਂ’ਤੇ ਨਿਸ਼ਾਨਾ ਸਾਧਿਆ। ਪ੍ਰਿਅੰਕਾ ਨੇ ਟਵੀਟ ਕੀਤਾ ਕਿ ਅਪਰਾਧੀ ਦਾ ਅੰਤ ਹੋ ਗਿਆ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …