
ਆਦਮਪੁਰ ‘ਚ ਰੇਹੜੀ ਲਗਾਉਣ ਵਾਲੇ ਦਾ ਕਤਲ ਅਤੇ ਮੌੜ ਮੰਡੀ ‘ਚ ਨੌਜਵਾਨ ਨੂੰ ਕਤਲ ਕਰਕੇ ਨਹਿਰ ‘ਚ ਸੁੱਟਿਆ
ਚੰਡੀਗੜ੍ਹ/ਬਿਊਰੋ ਨਿਊਜ਼
ਜਦੋਂ ਤੋਂ ਕਰੋਨਾ ਵਾਇਰਸ ਦਾ ਪ੍ਰਕੋਪ ਵਧਿਆ ਹੈ, ਉਦੋਂ ਤੋਂ ਪੰਜਾਬ ਵਿਚ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵੀ ਵਧੀਆਂ ਹਨ। ਇਸ ਦੇ ਚੱਲਦਿਆਂ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਆਦਮਪੁਰ ਵਿਚ ਇਕ ਗੋਲ ਗੱਪਿਆਂ ਦੀ ਰੇਹੜੀ ਲਾਉਣ ਵਾਲੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਪਰਵਾਸੀ ਨੌਜਵਾਨ ਪਿਛਲੇ ਪੰਦਰਾਂ ਸਾਲਾਂ ਤੋਂ ਆਦਮਪੁਰ ਵਿਚ ਹੀ ਪਰਿਵਾਰ ਸਮੇਤ ਰਹਿੰਦਾ ਸੀ ਅਤੇ ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸੇ ਦੌਰਾਨ ਲੰਘੀ ਰਾਤ ਮੌੜ ਮੰਡੀ ਵਿਚ ਵੀ ਅਗਵਾ ਕੀਤੇ ਗਏ ਨੌਜਵਾਨਾਂ ਮਨਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ। ਜ਼ਿਕਰਯੋਗ ਹੈ ਕਿ ਲਹਿਰਾਗਾਗਾ ਨੇੜਲੇ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਵੀ ਨਸ਼ੇੜੀ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਨੇ ਇਨ੍ਹਾਂ ਮਾਮਲਿਆਂ ਵਿਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।