ਸਕੱਤਰੇਤ ਦੇ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦੀਆਂ ਵੀ ਹਦਾਇਤਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿੱਚ ਆਮ ਜਨਤਾ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਲਿਆ ਹੈ। ਧਿਆਨ ਰਹੇ ਕਿ ਸਕੱਤਰੇਤ ਦੇ ਕਈ ਮੁਲਾਜ਼ਮ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਚੁੱਕੇ ਹਨ। ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਚ ਤਾਇਨਾਤ ਇੱਕ ਸੀਨੀਅਰ ਆਈ.ਏ.ਐਸ. ਅਧਿਕਾਰੀ ਵੀ ਕਰੋਨਾ ਲਾਗ ਦਾ ਸ਼ਿਕਾਰ ਹੋਇਆ ਹੈ। ਉਨ੍ਹਾਂ ਦੇ ਸੰਪਰਕ ਵਿਚ ਆਏ ਮੁਲਾਜ਼ਮ ਤੇ ਅਧਿਕਾਰੀਆਂ ਨੂੰ ਵੀ ਏਕਾਂਤਵਾਸ ਕਰ ਦਿੱਤਾ ਗਿਆ ਹੈ। ਸਕੱਤਰੇਤ ਵਿੱਚ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …