Breaking News
Home / ਪੰਜਾਬ / ਸੁਖਬੀਰ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਇਆ ਚੱਕਰਾਂ ‘ਚ

ਸੁਖਬੀਰ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਇਆ ਚੱਕਰਾਂ ‘ਚ

Image Courtesy :jagbani(punjabkesar)

ਪੰਜਾਬ ਭਾਜਪਾ ‘ਚ ਫਿਰ ਉਠੀ ਜ਼ੋਰਦਾਰ ਮੰਗ ਕਿ ਇੱਕਲਿਆਂ ਲੜੋ 117 ਵਿਧਾਨ ਸਭਾ ਸੀਟਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਅਤੇ ਸਿਆਸੀ ਪਾਰਟੀਆਂ ਨੇ ਵੀ ਹਿਲਜੁਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਅਕਾਲੀ-ਭਾਜਪਾ ਗਠਜੋੜ ਵਿਚ ਤਰੇੜਾਂ ਪੈਣ ਦੇ ਅਸਾਰ ਬਣਦੇ ਜਾ ਰਹੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਹੋਈ ਪਾਰਟੀ ਅਹੁਦੇਦਾਰਾਂ ਦੀ ਮੀਟਿੰਗ ਵਿਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦੀ ਮੰਗ ਵੀ ਉਠੀ। ਮੀਟਿੰਗ ਵਿਚ ਹਾਜ਼ਰ ਕਈ ਅਹੁਦੇਦਾਰਾਂ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ ਨਾਲ ਮਿਲ ਕੇ ਲੜਨ ‘ਤੇ ਅਸਹਿਮਤੀ ਜ਼ਾਹਰ ਕੀਤੀ ਹੈ। ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ ਨੂੰ ਕਿਹਾ ਗਿਆ ਕਿ ਜੇਕਰ ਅਕਾਲੀ ਦਲ ਨਾਲ ਮਿਲ ਕੇ ਚੋਣ ਲੜਨੀ ਹੈ ਤਾਂ ਅੱਧੀਆਂ-ਅੱਧੀਆਂ ਸੀਟਾਂ ‘ਤੇ ਚੋਣ ਲੜੀ ਜਾਵੇ। ਇਹ ਗੱਲ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਵੀ ਕਹਿ ਚੁੱਕੇ ਹਨ।

Check Also

ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਨੂੰ ਸੌਂਪੀ ਰਿਪੋਰਟ

ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ …