ਸੇਵਾ ਸਿੰਘ ਸੇਖਵਾਂ ਸਣੇ 5 ਸ਼੍ਰੋਮਣੀ ਕਮੇਟੀ ਮੈਂਬਰ ਇਸ ਮਸਲੇ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਅੰਮ੍ਰਿਤਸਰ ‘ਚੋਂ 267 ਪਾਵਨ ਸਰੂਪ ਗੁੰਮ ਹੋਣ ਕਰਕੇ ਸਿੱਖ ਹਲਕਿਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸਬੰਧੀ ਅੱਜ 5 ਸ਼੍ਰੋਮਣੀ ਕਮੇਟੀ ਮੈਂਬਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅੰਮ੍ਰਿਤਸਰ ਪਹੁੰਚੇ। ਇਨ੍ਹਾਂ ਪੰਜ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚ ਜਥੇਦਾਰ ਸੇਵਾ ਸਿੰਘ ਸੇਖਵਾਂ, ਬੀਬੀ ਕਿਰਨਜੀਤ ਕੌਰ, ਹਰਪ੍ਰੀਤ ਸਿੰਘ ਗਰਚਾ, ਮਹਿੰਦਰ ਸਿੰਘ ਹੁਸੈਨਪੁਰ ਅਤੇ ਅਮਰੀਕ ਸਿੰਘ ਸ਼ਾਹਪੁਰ ਸ਼ਾਮਲ ਸਨ। ਇਨ੍ਹਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਘਟਨਾ ਦੀ ਜਾਂਚ ਕਿਸੇ ਵਿਦਵਾਨ, ਲੇਖਕ ਜਾਂ ਹਾਈਕੋਰਟ ਦੇ ਸੇਵਾ ਮੁਕਤ ਜੱਜ ਕੋਲੋਂ ਕਰਵਾਈ ਜਾਵੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …