![](https://parvasinewspaper.com/wp-content/uploads/2020/07/ds-2-300x225.jpg)
ਸੁਣਵਾਈ 20 ਜੁਲਾਈ ਤੱਕ ਅੱਗੇ ਪਈ
ਮੁਹਾਲੀ/ਬਿਊਰੋ ਨਿਊਜ਼
ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕੇਸ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀ.ਬੀ.ਆਈ. ਅਦਾਲਤ ਵਿੱਚ ਹੋਈ। ਇਸ ਦੌਰਾਨ ਸੀ.ਬੀ.ਆਈ., ਪੰਜਾਬ ਸਰਕਾਰ ਅਤੇਸ਼ਿਕਾਇਤਕਰਤਾਵਾਂ ਦੇ ਵਕੀਲਾਂ ਵਿੱਚ ਭਖਵੀਂ ਬਹਿਸ ਹੋਈ। ਸੀ.ਬੀ.ਆਈ. ਨੇ ਅੱਜ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕਰਕੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਸੀ.ਬੀ.ਆਈ. ਦੀ ਨਜ਼ਰਸਾਨੀ ਪਟੀਸ਼ਨ ਪੈਂਡਿੰਗ ਹੈ, ਜਿਸ ਕਰਕੇ ਸਟੇਅ ਦਿੱਤੀ ਜਾਵੇ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮਨੂੰ ਜਾਂਚ ਕਰਨ ਤੋਂ ਰੋਕਿਆ ਜਾਵੇ ਕਿਉਂਕਿ ਇਹ ਮਾਮਲਾ ਵਿਚਾਰ ਅਧੀਨ ਹੈ। ਅਦਾਲਤ ਨੇ ਸਾਰੀਆਂ ਧਿਰਾਂਨੂੰ ਬੜੇ ਧਿਆਨ ਨਾਲ ਸੁਣਿਆਂ ਅਤੇ ਸੀਬੀਆਈ ਦੀ ਅਰਜ਼ੀ ‘ਤੇ ਪੰਜਾਬ ਸਰਕਾਰ ਅਤੇ ਸ਼ਿਕਾਇਤ ਕਰਤਾਵਾਂਨੂੰ ਆਪਣਾ ਪੱਖ ਰੱਖਣ ਲਈ ਕੇਸ ਦੀ ਅਗਲੀ ਸੁਣਵਾਈ 20 ਜੁਲਾਈ ਲਈ ਅੱਗੇ ਪਾ ਦਿੱਤੀ। ਸੁਣਵਾਈ ਦੌਰਾਨ ਇਸ ਮਾਮਲੇ ਵਿੱਚ ਨਾਮਜ਼ਦ ਡੇਰਾ ਸਿਰਸਾ ਪ੍ਰੇਮੀ ਵੀ ਹਾਜ਼ਰ ਸਨ।