ਕੈਪਟਨ ਅਮਰਿੰਦਰ ਨੇ ਪਲਾਜ਼ਮਾ ਬੈਂਕ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7200 ਤੱਕ ਅੱਪੜ ਚੁੱਕੀ ਹੈ ਅਤੇ 5 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਹੁਣ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 2 ਹਜ਼ਾਰ ਤੋਂ ਜ਼ਿਆਦਾ ਹੈ ਅਤੇ 183 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿਚ ਅੱਜ ਤੋਂ ‘ਰੈਪਿਡ ਐਂਟੀਜੇਨ ਟੈਸਟਿੰਗ’ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਸ਼ਾਮਲ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਲਾਜ਼ਮਾ ਬੈਂਕ ਦੀ ਸਥਾਪਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਉਧਰ ਪੰਜਾਬ ਦੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਨੂੰ ਵੀ ਕਰੋਨਾ ਨੇ ਘੇਰ ਲਿਆ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਵਿਚ 11 ਪੀ.ਸੀ.ਐਸ ਅਫਸਰਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਸੂਬੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …