![](https://parvasinewspaper.com/wp-content/uploads/2020/07/ere-7-300x180.jpg)
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਸਿਹਤਯਾਬ ਹੋਣ ਦੀ ਦਰ ਹੁਣ 63 ਫੀਸਦੀ ਤੋਂ ਜ਼ਿਆਦਾ ਹੈ ਅਤੇ ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚ ਗਿਆ ਹੈ। ਦੇਸ਼ ਵਿਚ 5 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਹੋਏ ਅਤੇ ਮੌਤਾਂ ਦੀ ਗਿਣਤੀ ਵੀ 22 ਹਜ਼ਾਰ ਤੱਕ ਪਹੁੰਚ ਚੁੱਕੀ ਹੈ। ਧਿਆਨ ਰਹੇ ਕਿ ਲੰਘੇ 24 ਘੰਟਿਆਂ ਦੌਰਾਨ 27 ਹਜ਼ਾਰ ਦੇ ਕਰੀਬ ਨਵੇਂ ਕਰੋਨਾ ਮਾਮਲੇ ਰਿਕਾਰਡ ਕੀਤੇ ਗਏ।
ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 1 ਕਰੋੜ 25 ਲੱਖ ਤੋਂ ਪਾਰ ਹੋ ਗਈ ਹੈ ਅਤੇ ਇਨ੍ਹਾਂ ਵਿਚੋਂ 72 ਲੱਖ 50 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋਏ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5 ਲੱਖ 58 ਹਜ਼ਾਰ ਤੋਂ ਟੱਪ ਚੁੱਕੀ ਹੈ।