ਜੈਪੁਰ/ਬਿਊਰੋ ਨਿਊਜ਼
ਰਾਜਸਥਾਨ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੇ ਚੱਲਦਿਆਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕਰੀਬੀਆਂ ਦੇ ਦਫ਼ਤਰ ਤੇ ਘਰਾਂਵਿਚ ਅੱਜ ਇਨਕਮ ਟੈਕਸ ਅਧਿਕਾਰੀਆਂ ਨੇ ਛਾਪੇਮਾਰੀ ਕੀਤੀ ਹੈ। ਰਾਜਸਥਾਨ ਤੋਂ ਲੈ ਕੇ ਮੁੰਬਈ ਤੱਕ 22 ਟਿਕਾਣਿਆਂ’ਤੇ ਇਕੋ ਵੇਲੇ ਛਾਪੇਮਾਰੀ ਕੀਤੀ ਗਈ। ਅਸ਼ੋਕ ਗਹਿਲੋਤ ਦੇ ਕਰੀਬੀ ਵਿਧਾਇਕ ਧਰਮੇਂਦਰ ਰਾਠੌੜ ਤੇ ਰਾਜੀਵ ਅਰੋੜਾ ਉਤੇ ਟੈਕਸ ਚੋਰੀ ਦਾ ਇਲਜ਼ਾਮ ਲਾਇਆ ਗਿਆ ਹੈ।ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਖਰ ਭਾਜਪਾ ਦੇ ਵਕੀਲ ਮੈਦਾਨ ਵਿਚ ਆ ਹੀ ਗਏ, ਇਨਕਮ ਟੈਕਸ ਵਿਭਾਗ ਨੇ ਜੈਪੁਰ ਵਿਚ ਰੇਡ ਸ਼ੁਰੂ ਕਰ ਦਿੱਤੀ ਅਤੇ ਈਡੀ ਕਦ ਆਏਗੀ?
Home / ਭਾਰਤ / ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਦੇ ਕਰੀਬੀਆਂ ਦੇ ਟਿਕਾਣਿਆਂ’ਤੇ ਇਨਕਮ ਟੈਕਸ ਅਧਿਕਾਰੀਆਂ ਨੇ ਮਾਰੇ ਛਾਪੇ ਰਾਜਸਥਾਨ
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …