Breaking News
Home / ਪੰਜਾਬ / ਡੇਰਾ ਸਿਰਸਾ ਨੇ 2017 ਵਿਚ ਕੀਤੀ ਸੀ ਅਕਾਲੀ ਦਲ ਦੀ ਹਮਾਇਤ

ਡੇਰਾ ਸਿਰਸਾ ਨੇ 2017 ਵਿਚ ਕੀਤੀ ਸੀ ਅਕਾਲੀ ਦਲ ਦੀ ਹਮਾਇਤ

Image Courtesy :bbc

ਪ੍ਰੇਮੀਆਂ ਨੇ ਕੈਪਟਨ ਸਰਕਾਰ ‘ਤੇ ਲਗਾਏ ਬੇਅਦਬੀ ਮਾਮਲਿਆਂ ‘ਚ ਫਸਾਉਣ ਦੇ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਪ੍ਰੇਮੀਆਂ ਨੇ ਇਲਜ਼ਾਮ ਲਗਾਏ ਹਨ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਡੇਰਾ ਪ੍ਰੇਮੀਆਂ ਨੇ ਕਿਹਾ ਕਿ 2017 ਵਿਚ ਉਨ੍ਹਾਂ ਅਕਾਲੀ ਦਲ ਨੂੰ ਵੋਟ ਦਿੱਤੀ ਸੀ। ਇਸੇ ਕਰਕੇ ਕੈਪਟਨ ਸਰਕਾਰ ਹੁਣ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਅਤੇ ਡੇਰਾ ਪ੍ਰੇਮੀਆਂ ਨੂੰ ਬੇਅਦਬੀ ਮਾਮਲਿਆਂ ਵਿਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਚੰਡੀਗੜ੍ਹ ਵਿਚਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੀ ਸੂਬਾ ਕਮੇਟੀ ਨੇ ਇਹ ਵੀ ਕਿਹਾ ਕਿ ਜਦੋਂ ਸੀ.ਬੀ.ਆਈ ਕੋਲ ਇਸ ਮਾਮਲੇ ਦੀ ਜਾਂਚ ਹੈ ਤਾਂ ਪੰਜਾਬ ਪੁਲਿਸ ਕੋਲ ਜਾਂਚ ਦਾ ਕੋਈ ਅਧਿਕਾਰ ਨਾ ਹੋਣ ਦੇ ਬਾਵਜੂਦ ਵੀ ਪੁਲਿਸ ਡੇਰਾ ਸ਼ਰਧਾਲੂਆਂਨੂੰ ਝੂਠੇ ਮਾਮਲਿਆਂ ਵਿਚ ਫਸਾ ਰਹੀ ਹੈ। ਕਮੇਟੀ ਮੈਂਬਰ ਹਰਚਰਨ ਸਿੰਘ ਨੇ ਕਿਹਾ ਕਿ ਅਸੀਂ ਲੋਕ ਬੇਅਦਬੀ ਕਰਨਾ ਤਾਂ ਦੂਰ ਦੀ ਗੱਲ, ਇਸ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਅਤੇ ਪ੍ਰੇਮੀਆਂ ਨਾਲ ਧੱਕਾ ਹੋ ਰਿਹਾ ਹੈ।

Check Also

ਸਾਬਕਾ ਮੰਤਰੀ ਦੀ ਅਗਵਾਈ ਹੇਠਲੀ OBC ਵਰਗ ਵਾਲੀ ਪਾਰਟੀ’ ਵੀ ਲੋਕ ਸਭਾ ਚੋਣ ਮੈਦਾਨ ‘ਚ 

    ਲੁਧਿਆਣਾ : ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਪੰਜਾਬ ਦੇ OBC ਵਰਗ …