
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀਗੁਰੂਗ੍ਰੰਥਸਾਹਿਬਜੀਦੇਲਾਪਤਾ 267 ਸਰੂਪਾਂ ਦੇ ਮਾਮਲੇ ਦੀ ਨਿਆਂਇਕ ਜਾਂਚ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਹੈ। ਔਜਲਾ ਨੇ ਕਿਹਾ ਕਿ ਇਸ ਜਾਂਚ ਨੂੰ ਐਸ.ਆਈ.ਟੀ. ਵਲੋਂ ਕੀਤੀ ਜਾ ਰਹੀ 2015 ਦੇ ਬੇਅਦਬੀ ਮਾਮਲੇ ਦੀ ਜਾਂਚ ਪੜਤਾਲ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਂ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਇਕ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਔਜਲਾ ਨੇ ਜਥੇਦਾਰ ਨੂੰ ਇਹ ਵੀ ਅਪੀਲ ਕੀਤੀ ਉਹ ਬਣਦੇ ਕਾਨੂੰਨ ਅਨੁਸਾਰ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕਰਨ, ਤਾਂ ਕਿ ਕੋਈ ਵੀ ਦੋਸ਼ੀ ਵਿਅਕਤੀ ਕਾਨੂੂੰਨ ਦੀ ਗ੍ਰਿਫਤ ਵਿਚੋਂ ਬਚ ਕੇ ਨਾ ਨਿਕਲ ਸਕੇ।