ਦਫਤਰਾਂ ‘ਚ ਵੀ ਮਾਸਕ ਪਾਉਣਾ ਕੀਤਾ ਲਾਜ਼ਮੀ, ਵਿਆਹ ਵਿਚ ਹੁਣ 30 ਵਿਅਕਤੀ ਹੀ ਹੋ ਸਕਣਗੇ ਇਕੱਠੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੁਣ ਕਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨੂੰ ਰੋਕਣ ਲਈ ਪੰਜਾਬ ਦੀ ਕੈਪਟਨ ਸਰਕਾਰ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਕੋਵਿਡ ਖਿਲਾਫ ਆਪਣੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਕੈਪਟਨ ਸਰਕਾਰ ਨੇ ਸਾਰੇ ਜਨਤਕ ਇਕੱਠਾਂ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਸਾਰੇ ਦਫਤਰਾਂ ਵਿਚ ਮਾਸਕ ਪਹਿਨਣੇ ਜ਼ਰੂਰੀ ਕਰ ਦਿੱਤੇ ਹਨ ਅਤੇ ਨਾਲ ਹੀ ਕਿਹਾ ਕਿ ਜਿਹੜਾ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ ਕਾਰਵਾਈ ਹੋਵੇਗੀ। ਨਵੇਂ ਨਿਰਦੇਸ਼ਾਂ ਵਿਚ ਕਿਹਾ ਗਿਆ ਕਿ ਹੁਣ ਵਿਆਹ ਅਤੇ ਹੋਰ ਸਮਾਜਿਕ ਸਮਾਗਮਾਂ ਵਿਚ ਸਿਰਫ 30 ਵਿਅਕਤੀ ਹੀ ਇਕੱਠੇ ਹੋ ਸਕਦੇ ਹਨ, ਜਿਹੜਾ ਕਿ ਪਹਿਲਾਂ 50 ਵਿਅਕਤੀਆਂ ਦਾ ਇਕੱਠ ਕੀਤਾ ਜਾ ਸਕਦਾ ਸੀ। ਇਸੇ ਤਰ੍ਹਾਂ ਜੇ ਕਿਸੇ ਨੇ ਕੋਈ ਮੀਟਿੰਗ ਕਰਨੀ ਹੈ ਤਾਂ ਉਸ ਵਿਚ ਸਿਰਫ ਪੰਜ ਵਿਅਕਤੀ ਹੀ ਸ਼ਾਮਲ ਹੋ ਸਕਦੇ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …