ਕੈਪਟਨ ਅਮਰਿੰਦਰ ਨੇ ਕਿਹਾ – ਪੰਜਾਬ ਦੇ ਹਾਲਾਤ ਵਿਗੜਨ ਨਹੀਂ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਹੁਣ 8 ਹਜ਼ਾਰ ਤੋਂ ਪਾਰ ਹੋ ਗਈ। ਸੂਬੇ ਵਿਚ ਹੁਣ ਤੱਕ 5400 ਤੋਂ ਜ਼ਿਆਦਾ ਕਰੋਨਾ ਪੀੜਤ ਮਰੀਜ਼ ਤੰਦਰੁਸਤ ਹੋਏ ਹਨ ਅਤੇ ਐਕਟਿਵ ਮਰੀਜ਼ਾਂ ਦੀ ਗਿਣਤੀ 2400 ਤੋਂ ਜ਼ਿਆਦਾ ਹੈ। ਧਿਆਨ ਰਹੇ ਕਿ ਪੰਜਾਬ ਵਿਚ ਕਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ ਵੀ 200 ਤੋਂ ਪਾਰ ਹੋ ਚੁੱਕਾ ਹੈ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕਰੋਨਾ ਵਾਇਰਸ ਨੂੰ ਰੋਕਣ ਲਈ ਸਖਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਹਾਲਾਤ ਵਿਗੜਨ ਨਹੀਂ ਦੇਣਗੇ ਅਤੇ ਉਹ ਨਹੀਂ ਚਾਹੁੰਦੇ ਕਿ ਪੰਜਾਬ ਵਿਚ ਵੀ ਮੁੰਬਈ, ਦਿੱਲੀ ਅਤੇ ਤਾਮਿਲਨਾਡੂ ਵਰਗੇ ਹਾਲਾਤ ਬਣਨ। ਕੈਪਟਨ ਨੇ ਕਿਹਾ ਕਿ ਸਰਕਾਰ ਨੇ ਸਥਿਤੀ ‘ਤੇ ਪੂਰੀ ਨਜ਼ਰ ਰੱਖ ਹੋਈ ਹੈ ਅਤੇ ਕੋਰੋਨਾ ‘ਤੇ ਕਾਬੂ ਪਾਉਣ ਲਈ ਜੋ ਵੀ ਜ਼ਰੂਰੀ ਕਦਮ ਹੋਣਗੇ, ਉਹ ਚੁੱਕੇ ਜਾਣਗੇ।
Check Also
ਭਾਰਤੀ ਸੰਵਿਧਾਨ ਦੀ 75ਵੀਂ ਵਰ੍ਹੇਗੰਢ
26 ਨਵੰਬਰ, 1949 ਨੂੰ ਭਾਰਤ ਦਾ ਸੰਵਿਧਾਨ ਮੁਕੰਮਲ ਹੋਇਆ ਸੀ ਤੇ ਇਸ ਤਰ੍ਹਾਂ ਇਸ ਨੇ …