ਟਰੰਪ ਨੇ ਕਿਹਾ – ਸਾਡੇ ਕੋਲ ਦੁਨੀਆ ਦਾ ਸਭ ਤੋਂ ਵੱਡਾ ਟੈਸਟਿੰਗ ਪ੍ਰੋਗਰਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 9 ਲੱਖ 12 ਹਜ਼ਾਰ ਤੋਂ ਪਾਰ ਹੋ ਗਿਆ ਅਤੇ 5 ਲੱਖ 74 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋਏ ਹਨ। ਭਾਰਤ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਹੁਣ 24 ਹਜ਼ਾਰ ਤੱਕ ਅੱਪੜ ਗਈ ਹੈ। ਜ਼ਿਕਰਯੋਗ ਹੈ ਕਿ ਲੰਘੇ 3 ਦਿਨਾਂ ਵਿਚ ਦੇਸ਼ ਭਰ ਵਿਚ 1 ਲੱਖ ਤੋਂ ਵੱਧ ਨਵੇਂ ਕਰੋਨਾ ਮਾਮਲੇ ਰਿਕਾਰਡ ਕੀਤੇ ਗਏ।
ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 33 ਲੱਖ ਦੇ ਕਰੀਬ ਹੋ ਗਈ ਹੈਅਤੇ 77 ਲੱਖ ਤੋਂ ਵੱਧ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਸੰਸਾਰ ਭਰ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 76 ਹਜ਼ਾਰ ਤੱਕ ਅੱਪੜ ਚੁੱਕੀ ਹੈ। ਇਸ ਦੇ ਚੱਲਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਕੋਲ ਦੁਨੀਆ ਦਾ ਸਭ ਤੋਂ ਵੱਡਾ ਟੈਸਟਿੰਗ ਪ੍ਰੋਗਰਾਮ ਹੈ, ਜੋ ਭਾਰਤ, ਰੂਸ ਅਤੇ ਬ੍ਰਾਜ਼ੀਲ ਤੋਂ ਬਿਹਤਰ ਹੈ। ਧਿਆਨ ਰਹੇ ਕਿ ਕਰੋਨਾ ਪ੍ਰਭਾਵਿਤ ਮੁਲਕਾਂ ਵਿਚ ਅਮਰੀਕਾ ਪਹਿਲੇ ਨੰਬਰ ‘ਤੇ ਹੈ। ਜਦਕਿ ਬ੍ਰਾਜ਼ੀਲ ਦੂਜੇ ਅਤੇ ਭਾਰਤ ਤੀਜੇ ਨੰਬਰ ‘ਤੇ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …