ਕਹਿੰਦੇ – ਸਰਕਾਰੀ ਸਕੂਲਾਂ ਨੇ ਕੀਤੀ ਬਹੁਤ ਮਿਹਨਤ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ‘ਤੇ ਖ਼ੁਸ਼ੀ ਜ਼ਾਹਰ ਕੀਤੀ । ਉਨ੍ਹਾਂ ਕਿਹਾ ਕਿ 98 ਫ਼ੀਸਦੀ ਵਿਦਿਆਰਥੀ-ਵਿਦਿਆਰਥਣਾਂ ਨੇ ਪਾਸ ਹੋ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਅੱਜ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਦੇ ਨਾਲ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਨੇ ਬਹੁਤ ਮਿਹਨਤ ਕੀਤੀ ਹੈ। ਪਿਛਲੇ ਪੰਜ ਸਾਲਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਬਹੁਤ ਸੁਧਾਰ ਕੀਤੇ ਹਨ ਅਤੇ ਅੱਜ ਇਸ ਦਾ ਨਤੀਜਾ ਬੱਚਿਆਂ ਦੇ ਚੰਗੇ ਨਤੀਜਿਆਂ ਦੇ ਰੂਪ ਵਿਚ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਹੀ ਬਦਲ ਦਿੱਤੀ ਹੈ। ਧਿਆਨ ਰਹੇ ਕਿ ਦਿੱਲੀ ਵਿਚ ਸਰਕਾਰੀ ਸਕੂਲਾਂ ਦੇ 98 ਫੀਸਦੀ ਅਤੇ ਪ੍ਰਾਈਵੇਟ ਸਕੂਲਾਂ ਦੇ 92 ਫੀਸਦੀ ਵਿਦਿਆਰਥੀ ਪਾਸ ਹੋਏ ਹਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …