11.3 C
Toronto
Thursday, April 30, 2026
spot_img
Homeਭਾਰਤਸਚਿਨ ਪਾਇਲਟ ਨੇ ਵੀ ਟਵੀਟ ਰਾਹੀਂ ਕਿਹਾ

ਸਚਿਨ ਪਾਇਲਟ ਨੇ ਵੀ ਟਵੀਟ ਰਾਹੀਂ ਕਿਹਾ

Image Courtesy :jagbani(punjabkesar)

ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ
ਜੈਪੁਰ/ਬਿਊਰੋ ਨਿਊਜ਼
ਰਾਜਸਥਾਨ ਦੇ ਉਪ ਮੁੱਖ ਮੰਤਰੀ ਅਤੇ ਸੂਬੇ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਚਿਨ ਪਾਇਲਟ ਨੇ ਵੀ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸੱਚ ਨੂੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ। ਕਾਂਗਰਸ ਦੇ ਵੱਡੇ ਆਗੂਆਂ ਵਲੋਂ ਵੀ ਸਚਿਨ ਪਾਇਲਟ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਉਹ ਨਹੀਂ ਮੰਨੇ। ਸਚਿਨ ਪਾਇਲਟ ਚਾਹੁੰਦੇ ਸਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਹੁਦਾ ਮਿਲੇ ਅਤੇ ਉਹ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਕੰਮ ਨਹੀਂ ਸੀ ਕਰਨਾ ਚਾਹੁੰਦੇ। ਉਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵਲੋਂ ਸਚਿਨ ਪਾਇਲਟ ਨੂੰ ਆਪਣੇ ਨਾਲ ਰਲਾਉਣ ਦੀਆਂ ਕੋਸ਼ਿਸ਼ਾਂ ਵੀ ਤੇਜ਼ ਕਰ ਦਿੱਤੀਆਂ ਗਈਆਂ ਹਨ।

RELATED ARTICLES
POPULAR POSTS