![](https://parvasinewspaper.com/wp-content/uploads/2020/07/113367181_afp-300x169.jpg)
ਰਾਜਸਥਾਨ ਦਾ ਸਿਆਸੀ ਸੰਕਟ ਹੋਰ ਡੂੰਘਾ ਹੋਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਜੈਪੁਰ/ਬਿਊਰੋ ਨਿਊਜ਼
ਰਾਜਸਥਾਨ ਵਿਚ ਕਾਂਗਰਸ ਦੀ ਸਰਕਾਰ ਵਿਚ ਸਿਆਸੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਹੁਣ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਬਾਗੀ ਹੋ ਰਹੇ ਸਚਿਨ ਪਾਇਲਟ ਨੂੰ ਪਿਛਲੇ ਤਿੰਨ ਦਿਨਾਂ ਤੋਂ ਮਨਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਸਨ ਅਤੇ ਆਖਰ ਪਾਰਟੀ ਨੂੰ ਇਹ ਫੈਸਲਾ ਲੈਣਾ ਪਿਆ। ਇਸ ਤੋਂ ਇਲਾਵਾ ਸਚਿਨ ਪਾਇਲਟ ਦੇ ਦੋ ਸਮਰਥਕ ਮੰਤਰੀਆਂ ਕੋਲੋਂ ਵੀ ਅਹੁਦੇ ਵਾਪਸ ਲੈ ਲਏ ਗਏ ਹਨ। ਸਚਿਨ ਪਾਇਲਟ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਵੀ ਸਨ ਅਤੇ ਉਨ੍ਹਾਂ ਦੀ ਜਗ੍ਹਾ ਗੋਵਿੰਦ ਦੋਤਸਰਾ ਨੂੰ ਪ੍ਰਧਾਨਗੀ ਦਿੱਤੀ ਗਈ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਰਾਜਸਥਾਨ ‘ਚ ਪੂਰਾ ਸਿਆਸੀ ਡਰਾਮਾ ਚੱਲਦਾ ਹੈ ਅਤੇ ਅੱਜ ਫਿਰ ਵਿਧਾਇਕ ਦਲ ਦੀ ਮੀਟਿੰਗ ਹੋਈ ਅਤੇ ਸਚਿਨ ਪਾਇਲਟ ਨੇ ਅੱਜ ਵੀ ਮੀਟਿੰਗ ਵਿਚ ਹਿੱਸਾ ਨਹੀਂ ਲਿਆ ਸੀ।