ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਉਚ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਤੇ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਕਿ ਨਾਮ ਪਲੇਟ ਅਤੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ। ਪੰਜਾਬ ਸਰਕਾਰ ਨੇ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਇਹ ਫੈਸਲਾ ਲਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਦਫਤਰਾਂ, ਵਿਭਾਗਾਂ, ਸੰਸਥਾਵਾਂ, ਅਰਧ ਸਰਕਾਰੀ ਸੰਸਥਾਵਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਾਮ ਅਤੇ ਸੜਕਾਂ ਦੇ ਨਾਮ, ਮੀਲ ਪੱਥਰ ਅਤੇ ਸਾਈਨ ਬੋਰਡ ਲਿਖਣ ਦੇ ਸਮੇਂ ਸਭ ਤੋਂ ਉਪਰ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਬਾਜਵਾ ਨੇ ਇਹ ਹਦਾਇਤਾਂ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਹੈ ਅਤੇ ਇਹ ਵੀ ਸਪੱਸ਼ਟ ਕੀਤਾ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ, ਪਰ ਉਨ੍ਹਾਂ ‘ਤੇ ਅਮਲ ਨਾ ਹੋਣ ਕਰਕੇ ਇਹ ਹਦਾਇਤਾਂ ਦੁਬਾਰਾ ਦਿੱਤੀਆਂ ਜਾ ਰਹੀਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …