ਸੂਬੇ ‘ਚ 72 ਘੰਟਿਆਂ ਲਈ ਆਉਣ ਵਾਲਿਆਂ ਵਾਸਤੇ ਇਕਾਂਤਵਾਸ ਦੀ ਲੋੜ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 8400 ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਸੂਬੇ’ਚ 400 ਤੋਂ ਵੱਧ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸੇ ਦੌਰਾਨ 5600 ਤੋਂ ਵੱਧ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 2500 ਦੇ ਕਰੀਬ ਹੈ ਅਤੇ ਮੌਤਾਂ ਦਾ ਅੰਕੜਾ ਵੀ 207 ਹੋ ਚੁੱਕਾ ਹੈ।
ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਕ ਜਿਨ੍ਹਾਂ ਯਾਤਰੀਆਂ ਨੇ ਸੂਬੇ ਵਿਚ 72 ਘੰਟੇ ਲਈ ਆਉਣਾ ਹੈ, ਉਨ੍ਹਾਂਨੂੰ ਇਕਾਂਤਵਾਸ ਹੋਣ ਦੀ ਲੋੜ ਹੋਣ ਨਹੀਂ ਹੈ। ਇਨ੍ਹਾਂ ਯਾਤਰੀਆਂਨੂੰ ਸਰਹੱਦੀ ਨਾਕਿਆਂ’ਤੇ ਸਵੈ ਘੋਸ਼ਣਾ ਪੱਤਰ ਵਿਚ ਆਪਣੇ ਪੰਜਾਬ ਆਉਣ ਸਬੰਧੀ ਜਾਣਕਾਰੀ ਦੇਣੀ ਪਏਗੀ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਲੋਕਾਂ ਨੂੰ ਫਾਇਦਾ ਹੋਵੇਗਾ, ਜੋ ਸਿਰਫ ਇਕ ਜਾਂ ਦੋ ਦਿਨਾਂ ਲਈ ਕਾਰੋਬਾਰ ਕਰਕੇ ਪੰਜਾਬ ਆਉਂਦੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਲੰਘੇ ਕੱਲ੍ਹ ਵੀ ਕਰੋਨਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …