-9.3 C
Toronto
Sunday, March 1, 2026
spot_img
Homeਪੰਜਾਬਭਾਰਤ ਦੀ ਹਕੂਮਤ ਵੀ ਮੁਗਲਾਂ ਵਾਂਗ ਘੱਟਗਿਣਤੀਆਂ ਨੂੰ ਖ਼ਤਮ ਕਰਨ 'ਚ ਲੱਗੀ

ਭਾਰਤ ਦੀ ਹਕੂਮਤ ਵੀ ਮੁਗਲਾਂ ਵਾਂਗ ਘੱਟਗਿਣਤੀਆਂ ਨੂੰ ਖ਼ਤਮ ਕਰਨ ‘ਚ ਲੱਗੀ


Image Courtesy :jagbani(punjabkesar)

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਘੱਟ ਗਿਣਤੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਕੀਤਾ ਜਾ ਰਿਹਾ ਪ੍ਰੇਸ਼ਾਨ
ਕੀਰਤਪੁਰ ਸਾਹਿਬ/ਬਿਊਰੋ ਨਿਊਜ਼
ਭਾਰਤ ਦੀ ਹਕੂਮਤ ਵੀ ਮੁਗਲਾਂ ਵਾਂਗ ਘੱਟ ਗਿਣਤੀਆਂ ਨੂੰ ਖਤਮ ਕਰਨ ਵਿਚ ਲੱਗੀ ਹੋਈ ਹੈ। ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਰਤਪੁਰ ਸਾਹਿਬ ਵਿਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੇਸ਼ੱਕ ਭਾਰਤ ਦੀ ਸਰਕਾਰ ਸਿੱਧੇ ਤੌਰ ‘ਤੇ ਕੁਝ ਨਹੀਂ ਆਖ ਰਹੀ ਹੈ ਪਰ ਅੰਦਰਖਾਤੇ ਘੱਟ ਗਿਣਤੀਆਂ ਨੂੰ ਦਬਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਗੈਰ-ਹਿੰਦੂਆਂ ਨੂੰ ਨਾ ਰਹਿਣ ਦੇਣ ਦੀਆਂ ਨੀਤੀਆਂ ਦੀ ਸ਼ੁਰੂਆਤ ਮੁਸਲਮਾਨਾਂ ਤੋਂ ਹੋ ਚੁੱਕੀ ਹੈ। ਸਿੱਖਾਂ ਨਾਲ ਵਧੀਕੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਹੁਣ ਦਲਿਤ ਵੀ ਇਸ ਕਹਿਰ ਤੋਂ ਬਚ ਨਹੀਂ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਧਾਰਮਿਕ ਸਥਾਨ ਖਤਰੇ ਵਿਚ ਹਨ ਅਤੇ ਇਹ ਸਭ ਕੁਝ ਧਾਰਮਿਕ ਕੱਟੜਵਾਦ ਦੀ ਨਿਸ਼ਾਨੀ ਹੈ।

RELATED ARTICLES
POPULAR POSTS