ਮੁਹਾਲੀ/ਬਿਊਰੋ ਨਿਊਜ਼
ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਸਰਗਰਮੀ ਵਧਾ ਦਿੱਤੀ ਹੈ ਅਤੇ ਬਾਦਲਾਂ ਤੋਂ ਨਰਾਜ਼ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਮੁਹਾਲੀ ਵਿਖੇ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਪਰਿਵਾਰ ਦੇ ਕਬਜ਼ੇ ਵਿੱਚੋਂ ਮੁਕਤ ਕਰਵਾਉਣ ਲਈ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨਾਲ ਮਿਲ ਕੇ ਐੱਸ.ਜੀ.ਪੀ.ਸੀ. ਚੋਣਾਂ ਲੜੀਆਂ ਜਾਣਗੀਆਂ। ਢੀਂਡਸਾ ਨੇ ਆਪਣੇ ਆਪ ਨੂੰ ਵਫਾਦਾਰਾਂ ਦਾ ਪ੍ਰਧਾਨ ਦੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਤਾਂ ਵਪਾਰੀਆਂ ਦੇ ਅਕਾਲੀ ਦਲ ਦਾ ਪ੍ਰਧਾਨ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …