Breaking News
Home / ਪੰਜਾਬ / ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਣ ਦੀ ਉਠਣ ਲੱਗੀ ਮੰਗ

ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਣ ਦੀ ਉਠਣ ਲੱਗੀ ਮੰਗ

Image Courtesy :jagbani(punjabkesar)

ਜਾਖੜ ਨੇ ਕਿਹਾ – ਅਕਾਲੀ ਦਲ ਨੇ ਵੋਟਾਂ ਖਾਤਰ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਬੇਅਦਬੀ ਮਾਮਲੇ ਨੂੰ ਲੈ ਕੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਡੇਰਾ ਸਿਰਸਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਨੇ 2017 ਵਿਚ ਵੋਟਾਂ ਦੀ ਖ਼ਾਤਰ ਡੇਰਾ ਸਿਰਸਾ ਨਾਲ ਗਠਜੋੜ ਕੀਤਾ। ਉਨ੍ਹਾਂ ਕਿਹਾ ਕਿ ਵੋਟਾਂ ਦੀ ਖ਼ਾਤਰ ਹੀ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ। ਜਾਖੜ ਨੇ ਕਿਹਾ ਕਿ ਅਜਿਹਾ ਕਰਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿੱਖ ਧਰਮ ਦੇ ਦੋਸ਼ੀ ਸਾਬਤ ਹੁੰਦੇ ਹਨ ਅਤੇ ਉਨ੍ਹਾਂ ਨੂੰ ਪੰਥ ਵਿਚੋਂ ਛੇਕਿਆ ਜਾਣਾ ਚਾਹੀਦਾ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਡੇਰਾ ਸਿਰਸਾ ਦੀ ਕਮੇਟੀ ਦੇ ਮੈਂਬਰਾਂ ਨੇ ਚੰਡੀਗੜ੍ਹ ਵਿਚ ਹੀ ਕਿਹਾ ਸੀ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਡੇਰੇ ਨੇ ਅਕਾਲੀ ਦਲ ਦੀ ਹਮਾਇਤ ਕੀਤੀ ਸੀ ਅਤੇ ਇਸ ਕਰਕੇ ਕਾਂਗਰਸ ਪਾਰਟੀ ਡੇਰੇ ਦੇ ਸ਼ਰਧਾਲੂਆਂ ਨੂੰ ਬੇਅਦਬੀ ਦੇ ਮਾਮਲਿਆਂ ਵਿਚ ਫਸਾ ਰਹੀ ਹੈ।

Check Also

ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਨੇ ਦੋ ਘੰਟੇ ਰੇਲਾਂ ਦਾ ਚੱਕਾ ਰੱਖਿਆ ਜਾਮ

ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ …