3.8 C
Toronto
Saturday, February 28, 2026
spot_img
Homeਦੁਨੀਆਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਨਹੀਂ ਹੋਵੇਗਾ ਰੱਦ

ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਨਹੀਂ ਹੋਵੇਗਾ ਰੱਦ

Image Courtesy :ellucian

ਟਰੰਪ ਪ੍ਰਸ਼ਾਸਨ ਨੇ ਵਾਪਸ ਲਿਆ ਫ਼ੈਸਲਾ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੀਆਂ ਯੂਨੀਵਰਸਿਟੀਆਂਵਿਚ ਪੜ੍ਹਨ ਦਾ ਸ਼ੌਕ ਰੱਖਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਵਾਲਾ ਆਪਣਾ ਫ਼ੈਸਲਾਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਅਮਰੀਕਾ ਵਿਚ ਆਨਲਾਈਨ ਕਲਾਸਾਂ ਦਾ ਬਦਲ ਹੋਣ ‘ਤੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਤੇ ਵਾਪਸ ਲੈਣ ਨੂੰ ਕਿਹਾ ਗਿਆ ਸੀ। ਇਸ ਤੋਂ ਬਾਅਦ ਅਮਰੀਕਾ ‘ਚ ਪੜ੍ਹਨ ਵਾਲੇ ਭਾਰਤ ਸਮੇਤ ਤਮਾਮ ਹੋਰ ਦੇਸ਼ਾਂ ਦੇ ਵਿਦਿਆਰਥੀ ਪਰੇਸ਼ਾਨ ਹੋ ਗਏ ਸਨ।ਫੈਡਰਲ ਜੱਜ ਐਲੀਸਨ ਨੇ ਦੱਸਿਆ ਕਿ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲੈਣ ਲਈ ਸਹਿਮਤੀ ਪ੍ਰਗਟਾਈ ਹੈ ਅਤੇ ਇਸ ਬਾਰੇ ਕਿਸੇ ਤਰ੍ਹਾਂ ਦਾ ਨਵਾਂ ਨਿਯਮ ਲਾਗੂ ਨਹੀਂ ਕੀਤਾ ਜਾਵੇਗਾ।

RELATED ARTICLES
POPULAR POSTS