Breaking News
Home / ਭਾਰਤ / ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਲੱਖ ਵੱਲ ਨੂੰ ਵਧੀ

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਲੱਖ ਵੱਲ ਨੂੰ ਵਧੀ

Image Courtesy :jagbani(punjabkesar)

ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 35 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਲੱਖ ਵੱਲ ਨੂੰ ਵਧਣ ਲੱਗੀ ਹੈ ਅਤੇ ਹੁਣ ਇਹ ਗਿਣਤੀ 9 ਲੱਖ 42 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ਵਿਚ 30 ਹਜ਼ਾਰ ਦੇ ਕਰੀਬ ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਕਰਯੋਗ ਹੈ ਕਿ ਭਾਰਤ ਵਿਚ ਹੁਣ ਤੱਕ 6 ਲੱਖ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਹੋਏ ਹਨ ਅਤੇ ਮੌਤਾਂ ਦਾ ਅੰਕੜਾ ਵੀ 25 ਹਜ਼ਾਰ ਦੇ ਕਰੀਬ ਪਹੁੰਚ ਚੁੱਕਾ ਹੈ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਰੋਨਾ ਖਿਲਾਫ ਜੇਕਰ ਅਸੀਂ ਇਕੱਲੇ ਲੜਦੇ ਤਾਂ ਅਸੀਂ ਹਾਰ ਜਾਣਾ ਸੀ। ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ, ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਅਤੇ ਸੰਸਥਾਵਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਕਰੋਨਾ ਖਿਲਾਫ ਇਕੱਠੇ ਹੋ ਕੇ ਲੜਾਈ ਲੜੀ ਅਤੇ ਲੜ ਰਹੇ ਹਨ।
ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 1 ਕਰੋੜ 35 ਲੱਖ ਤੋਂ ਪਾਰ ਹੋ ਚੁੱਕਾ ਹੈ ਅਤੇ 80 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ। ਦੁਨੀਆ ਭਰ ਵਿਚ ਕਰੋਨਾ ਨਾਲ ਜਾਨ ਗੁਆਉਣ ਦੀ ਗਿਣਤੀ ਵੀ 5 ਲੱਖ 82 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …