Breaking News
Home / ਭਾਰਤ / ਸਚਿਨ ਪਾਇਲਟ ਨੇ ਭਾਜਪਾ ‘ਚ ਜਾਣ ਤੋਂ ਕੀਤਾ ਇਨਕਾਰ

ਸਚਿਨ ਪਾਇਲਟ ਨੇ ਭਾਜਪਾ ‘ਚ ਜਾਣ ਤੋਂ ਕੀਤਾ ਇਨਕਾਰ

Image Courtesy : ਏਬੀਪੀ ਸਾਂਝਾ

ਕਾਂਗਰਸ ਨੇ ਘਰ ਵਾਪਸੀ ਲਈ ਦਰਵਾਜ਼ੇ ਖੁੱਲ੍ਹੇ ਰੱਖੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸਚਿਨ ਪਾਇਲਟ ਦੀ ਕਾਂਗਰਸ ਪਾਰਟੀ ਵਿਚੋਂ ਛੁੱਟੀ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਪਾਇਲਟ ਨੇ ਅੱਜ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਹੇ। ਪਾਇਲਟ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਰਾਜਸਥਾਨ ਵਿੱਚ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਸਖਤ ਮਿਹਨਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਕੁਝ ਨੇਤਾ ਅਫਵਾਹਾਂ ਫੈਲਾਅ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਪਰ ਅਜਿਹਾ ਕੁਝ ਵੀ ਨਹੀਂ ਹੈ। ਚਰਚਾਵਾਂ ਤਾਂ ਇਹ ਵੀ ਚੱਲ ਰਹੀਆਂ ਹਨ ਕਿ ਪਾਇਲਟ ਹੁਣ ਆਪਣੀ ਨਵੀਂ ਰਾਜਨੀਤਕ ਪਾਰਟੀ ਬਣਾਉਣ ਜਾ ਰਹੇ ਹਨ, ਪਰ ਉਹ ਦੇਖਣਾ ਚਾਹੁੰਦੇ ਹਨ ਕਿ ਉਨ੍ਹਾਂ ਨਾਲ ਕਿੰਨੇ ਵਿਧਾਇਕ ਹਨ। ਪਾਇਲਟ ਦਾ ਕਹਿਣਾ ਹੈ ਕਿ ਉਹ ਛੇਤੀ ਹੀ ਆਪਣੇ ਅਗਲੇ ਕਦਮ ਬਾਰੇ ਫੈਸਲਾ ਕਰਨਗੇ। ਉਧਰਸਚਿਨ ਪਾਇਲਟ ਦੀ ਘਰ ਵਾਪਸੀ ਲਈ ਕਾਂਗਰਸ ਪਾਰਟੀ ਨੇ ਦਰਵਾਜ਼ੇ ਖੁੱਲ੍ਹੇ ਰੱਖੇ ਹਨ। ਕਾਂਗਰਸ ਦੇ ਜਨਰਲ ਸਕੱਤਰ ਤੇ ਰਾਜਸਥਾਨ ਦੇ ਇੰਚਾਰਜ ਅਵਿਨਾਸ਼ ਪਾਂਡੇ ਨੇ ਕਿਹਾ ਹੈ ਕਿ ਜੇ ਸਚਿਨ ਪਾਇਲਟ ਮੁਆਫ਼ੀ ਮੰਗ ਲੈਣ ਤਾਂ ਅਜੇ ਵੀ ਗੱਲ ਬਣ ਸਕਦੀ ਹੈ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …