ਕਿਹਾ – ਪੰਜਾਬ ਵਿਚ ‘ਹੁਨਰ ਵਿਕਾਸ ਕੇਂਦਰ’ ਸਥਾਪਿਤ ਕਰਾਂਗੇ
ਅੰਮ੍ਰਿਤਸਰ/ਬਿਊਰੋ ਨਿਊਜ਼
ਉੱਘੇ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ.ਐੱਸ. ਪੀ. ਸਿੰਘ ਓਬਰਾਏ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਪੰਜਾਬੀਆਂ ਲਈ ਮਸੀਹਾ ਬਣ ਰਹੇ ਹਨ। ਉਨ੍ਹਾਂ ਵਿਦੇਸ਼ਾਂ ਤੋਂ ਪਰਤ ਰਹੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ‘ਹੁਨਰ ਵਿਕਾਸ ਕੇਂਦਰ’ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ। ਅੰਮ੍ਰਿਤਸਰ ਵਿਚ ਗੱਲਬਾਤ ਕਰਦਿਆਂ ਡਾ: ਓਬਰਾਏ ਨੇ ਕਿਹਾ ਕਿ ਹਰੇਕ ਹੁਨਰ ਵਿਕਾਸ ਕੇਂਦਰ ਵਿਚ 40 ਤੋਂ 50 ਦੇ ਕਰੀਬ ਲੋੜਵੰਦਾਂ ਨੂੰ ਮੁਫ਼ਤ ਕਿੱਤਾ-ਮੁਖੀ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। ਡਾ. ਓਬਰਾਏ ਨੇ ਦੱਸਿਆ ਕਿ ਜਿਹੜੇ ਨੌਜਵਾਨਾਂ ਨੂੰ ਟਰੱਸਟ ਵਲੋਂ ਦੇਸ਼ ਵਾਪਸ ਲਿਆਂਦਾ ਜਾ ਰਿਹਾ ਹੈ, ਉਨ੍ਹਾਂ ਦਾ ਕਰੋਨਾ ਟੈਸਟ ਕਰਾਉਣ ਦਾ ਖਰਚਾ ਵੀ ਟਰੱਸਟ ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਵਲੋਂ ਵੀ ਟਰੱਸਟ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …