![](https://parvasinewspaper.com/wp-content/uploads/2020/06/e-10-300x168.jpg)
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਿੱਜੀ ਸਕੂਲਾਂ ਦੀ ਫੀਸ ਸਬੰਧੀ ਸਿੰਗਲ ਬੈਂਚ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਤੇ ਮਾਪਿਆਂ ਦੀਆਂ ਅਪੀਲਾਂ’ਤੇ ਅੱਜ ਵੀ ਸੁਣਵਾਈ ਨਹੀਂ ਹੋ ਸਕੀ। ਬੈਂਚ ਵਿਚ ਸ਼ਾਮਲ ਜਸਟਿਸ ਗਿਰੀਸ਼ ਅਗਨੀਹੋੱਤਰੀ ਨੇ ਸੁਣਵਾਈ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਸ਼ਾਮਲ ਕੁਝ ਸਕੂਲਾਂ ਦੀ ਪੈਰਵੀ ਕਰ ਚੁੱਕੇ ਹਨ। ਹਾਈਕੋਰਟ ਵਿਚ ਸੁਣਵਾਈ ਸ਼ੁੱਕਰਵਾਰ 17 ਜੁਲਾਈ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ 30 ਜੂਨ ਦੇ ਫੈਸਲੇ ਵਿਚ ਹਾਈਕੋਰਟ ਦੇ ਇਕਹਿਰੇ ਜੱਜ ਨੇ ਪ੍ਰਾਈਵੇਟ ਸਕੂਲਾਂਨੂੰ ਹਰੇਕ ਤਰ੍ਹਾਂ ਦੀ ਫੀਸ ਲੈਣ ਦੀ ਰਾਹਤ ਦਿੱਤੀ ਸੀ, ਭਾਵੇਂ ਕਿ ਇਨ੍ਹਾਂ ਸਕੂਲਾਂ ਨੇ ਆਨਲਾਈਨ ਕਲਾਸਾਂ ਦੀ ਪੇਸ਼ਕਸ਼ ਕੀਤੀ ਸੀ ਜਾਂ ਨਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਲੌਕ ਡਾਊਨ ਦੌਰਾਨਆਨਲਾਈਨ ਜਾਂ ਆਫਲਾਈਨ ਕਲਾਸਾਂ ਨਾ ਲਾਉਣ ਦੇ ਬਾਵਜੂਦ ਫੀਸਾਂ ਵਸੂਲਣ ਦੇ ਮਾਮਲੇ ‘ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ। ਇਹ ਮਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਵੀ ਵਿਚਾਰਿਆ ਗਿਆ ਸੀ।