ਫ਼ਰੀਦਕੋਟ/ਬਿਊਰੋ ਨਿਊਜ਼
ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਐੱਸ.ਪੀ. ਬਲਜੀਤ ਸਿੰਘ ਸਿੱਧੂ ਅਤੇ ਉਸ ਵੇਲੇ ਦੇ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਦੀ ਜ਼ਮਾਨਤ ਖਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ।
ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦਾ ਨਾਮ ਵੀ ਨਾਮਜ਼ਦ ਹੋ ਚੁੱਕਾ ਹੈ।
Check Also
ਦਿਲਜੀਤ ਦੋਸਾਂਝ ਨੇ ਫਿਲਮ ‘ਪੰਜਾਬ 95’ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ
ਫਿਲਮ ਅਗਲੇ ਮਹੀਨੇ ਰਿਲੀਜ਼ ਹੋਣ ਦੇ ਸੰਕੇਤ ਦਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਸਟਾਰ ਗਾਇਕ …