Breaking News
Home / ਪੰਜਾਬ / ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਨੂੰ ਮਿਲੀ ਪੱਕੀ ਜ਼ਮਾਨਤ

ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਨੂੰ ਮਿਲੀ ਪੱਕੀ ਜ਼ਮਾਨਤ

Image Courtesy :jagbani(punjabkesar)

ਆਰਮਜ਼ ਐਕਟ ਤਹਿਤ ਹੋਇਆ ਸੀ ਮਾਮਲਾ ਦਰਜ
ਸੰਗਰੂਰ/ਬਿਊਰੋ ਨਿਊਜ਼
ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਗਰੂਰ ਅਦਾਲਤ ਨੇ ਪੱਕੀ ਜਮਾਨਤ ਦੇ ਦਿੱਤੀ ਹੈ । ਮੂਸੇਵਾਲਾ ਖਿਲਾਫ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਸੀ। ਜਿਸ ਵਿੱਚ ਉਸ ਨੂੰ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਅਦਾਲਤ ਨੇ ਉਸ ਨੂੰ ਵੱਡੀ ਰਾਹਤ ਦਿੰਦਿਆਂ ਪੱਕੀ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੀ 4 ਮਈ ਨੂੰ ਫਾਇਰਿੰਗ ਰੇਂਜ ‘ਤੇ ਗਾਇਕ ਦੀ ਸ਼ੂਟਿੰਗ ਕਰਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਅਤੇ ਤਿੰਨ ਹੋਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …