ਜਾਖੜ ਨੇ ਕਿਹਾ – ਸੁਖਬੀਰ ਨੂੰ ਪੰਥ ‘ਚੋਂ ਛੇਕੋ
ਹੁਣ ਅਕਾਲੀ ਕਹਿੰਦੇ – ਕਾਂਗਰਸ ਨੇ ਵਿਧਾਨ ਸਭਾ ਚੋਣਾਂ ‘ਚ ਵੋਟਾਂ ਬਦਲੇ ਡੇਰੇ ਨਾਲ ਕੀਤਾ ਸਮਝੌਤਾ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਦੀ ਕਮੇਟੀ ਵਲੋਂ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ 2017 ਵਿਚ ਡੇਰੇ ਦੇ ਸ਼ਰਧਾਲੂਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਈਆਂ ਸਨ। ਇਸ ਤੋਂ ਬਾਅਦ ਕਾਂਗਰਸ ਪਾਰਟੀ ਨੇ ਅਕਾਲੀ ਦਲ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਅਤੇ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਣ ਦੀ ਗੱਲ ਵੀ ਕਹੀ।
ਹੁਣ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ ‘ਤੇ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਡੇਰੇ ਨਾਲ ਮਿਲ ਕੇ ਅਕਾਲੀ ਦਲ ਖਿਲਾਫ ਸਾਜ਼ਿਸ਼ ਰਚੀ ਹੈ। ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਕੋ ਮਕਸਦ 2022 ਵਿਚ ਡੇਰੇ ਦੀਆਂ ਵੋਟਾਂ ਹਾਸਲ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮਝੌਤੇ ਤਹਿਤ ਹੀ ਬੇਅਦਬੀ ਮਾਮਲੇ ਵਿੱਚ ਡੇਰੇ ਖਿਲਾਫ ਕੇਸ ਕਮਜ਼ੋਰ ਕਰ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਦੀ ਡੇਰੇ ਨਾਲ ਦੋਸਤੀ ਬੇਨਕਾਬ ਹੋ ਗਈ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …