Breaking News
Home / ਪੰਜਾਬ / ਅਕਾਲੀ ਦਲ ਨੇ 15 ਦਿਨਾਂ ਲਈ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ

ਅਕਾਲੀ ਦਲ ਨੇ 15 ਦਿਨਾਂ ਲਈ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ

ਕਰੋਨਾ ਦੇ ਵਧਦੇ ਮਾਮਲਿਆਂ ਕਰਕੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਕਰੋਨਾ ਮਹਾਮਾਰੀ ਦੇ ਵਧਦੇ ਪ੍ਰਭਾਵ ਕਾਰਨ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਜਨਤਾ ਤੇ ਵਰਕਰਾਂ ਦੀ ਸਿਹਤ ਨੂੰ ਧਿਆਨ ਵਿਚ ਰੱਖ ਕੇ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ ਹੈ।ઠਉਨ੍ਹਾਂ ਕਿਹਾ ਕਿ ਆਉਂਦੇ 15 ਦਿਨਾਂ ਤੱਕ ਪਾਰਟੀ ਦਾ ਕੋਈ ਵੀ ਸਿਆਸੀ ਪ੍ਰੋਗਰਾਮ ਨਹੀਂ ਹੋਵੇਗਾ ਤੇ ਪਾਰਟੀ ਦੇ ਹੈੱਡ ਆਫਿਸ ਅਤੇ ਜ਼ਿਲ੍ਹਾ ਪੱਧਰ ਉਤੇ ਵੀ ਕਿਸੇ ਤਰ੍ਹਾਂ ਦੀ ਕੋਈ ਪਬਲਿਕ ਮੀਟਿੰਗ ਜਾਂ ਧਰਨਾ ਵਗੈਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਰਕਰਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਪੀਲ ਦਾ ਪਾਲਣ ਕਰਨ ਲਈ ਕਿਹਾ ਹੈ।

Check Also

ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ

  ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …