4 C
Toronto
Saturday, November 8, 2025
spot_img
Homeਪੰਜਾਬਪੰਜਾਬ 'ਚ ਕਰੋਨਾ ਮਰੀਜ਼ਾਂ ਦਾ ਅੰਕੜਾ 9 ਹਜ਼ਾਰ ਤੱਕ ਅੱਪੜਿਆ

ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 9 ਹਜ਼ਾਰ ਤੱਕ ਅੱਪੜਿਆ

Image Courtesy :jagbani(punjabkesar)

ਤ੍ਰਿਪਤ ਰਾਜਿੰਦਰ ਬਾਜਵਾ ਦੇ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸਾਰੀ ਕੈਬਨਿਟ ਦਾ ਹੋਇਆ ਕਰੋਨਾ ਟੈਸਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 9 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 5700 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਦੇ ਕਰੀਬ ਹੈ ਅਤੇ 217 ਮੌਤਾਂ ਵੀ ਚੁੱਕੀਆਂ ਹਨ।
ਉਧਰ ਦੂਜੇ ਪਾਸੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦਾ ਕਰੋਨਾ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਸਾਰੀ ਕੈਬਨਿਟ ਦਾ ਕਰੋਨਾ ਟੈਸਟ ਕਰਵਾਇਆ ਗਿਆ ਹੈ, ਜਿਸਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜ਼ਿਕਰਯੋਗ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਬਾਜਵਾ ਸੂਬੇ ਦੇ ਪਹਿਲੇ ਮੰਤਰੀ, ਜਿਨ੍ਹਾਂ ਨੂੰ ਕਰੋਨਾ ਦੀ ਲਾਗ ਲੱਗੀ ਹੈ। ਇਸਦੇ ਚੱਲਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰ ਕਰਨ।
ਇਸੇ ਦੌਰਾਨ ਕਰੋਨਾ ਵਰਗੀ ਮਹਾਂਮਾਰੀ ਨਾਲ ਨਜਿੱਠਣ ਲਈ ਸੋਸ਼ਲ ਮੀਡੀਆ ਦੇ ਵਿਸ਼ਵੀ ਮਹੱਤਵ ਨੂੰ ਸਮਝਦਿਆਂ ਪੰਜਾਬ ਸਰਕਾਰ ਨੇ ਆਪਣੀ ਸੋਸ਼ਲ ਮੀਡੀਆ ਪਹੁੰਚ ਨੂੰ ਵਧਾਉਂਦਿਆਂ 15 ਸੋਸ਼ਲ ਮੀਡੀਆ ਮਾਹਰ ਟੀਮਾਂ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਇਸ ਕੰਮ ਲਈ ਸਾਲਾਨਾ 7 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ।

RELATED ARTICLES
POPULAR POSTS