ਅਮਰੀਕਾ ‘ਚ ਵੀ ਚੀਨੀ ਐਪਸ ‘ਤੇ ਪਾਬੰਦੀ ਲਗਾਉਣ ਦੀ ਮੰਗ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਵਿਚ ਰਹਿੰਦੇ 174 ਭਾਰਤੀਆਂ ਨੇ ਟਰੰਪ ਪ੍ਰਸ਼ਾਸਨ ਦੀ ਐਚ-1ਬੀ ਵੀਜ਼ਾ ਨੀਤੀ ਖਿਲਾਫ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ। ਕੋਲੰਬੀਆ ਦੀ ਅਦਾਲਤ ਵਿਚ ਦਾਇਰ ਕੇਸ ਵਿਚ ਕਿਹਾ ਗਿਆ ਕਿ ਨਵਾਂ ਐਚ-1ਬੀ ਕਾਨੂੰਨ ਪਰਿਵਾਰਾਂ ਨੂੰ ਵੱਖ ਕਰੇਗਾ। ਇਸ ਕਰਕੇ ਕੁਝ ਲੋਕ ਅਮਰੀਕਾ ਨਹੀਂ ਜਾ ਸਕਣਗੇ ਜਾਂ ਉਨ੍ਹਾਂ ਨੂੰ ਇਸ ਲਈ ਵੀਜ਼ਾ ਨਹੀਂ ਮਿਲੇਗਾ। ਕੋਲੰਬੀਆ ਦੀ ਜ਼ਿਲ੍ਹਾ ਅਦਾਲਤ ਨੇ ਇਸ ਮਾਮਲੇ ਵਿਚ ਜੁਆਬ ਦੇਣ ਲਈ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਸੰਮਨ ਜਾਰੀ ਕੀਤਾ ਹੈ।
ਉਧਰ ਦੂਜੇ ਪਾਸੇ ਭਾਰਤ ਤੋਂ ਬਾਅਦ ਹੁਣ ਅਮਰੀਕਾ ਵਿਚ ਵੀ ਟਿਕਟਾਕ ਸਮੇਤ ਹੋਰ ਚੀਨੀ ਐਪਸ ‘ਤੇ ਪਾਬੰਦੀ ਲਗਾਉਣ ਦੀ ਮੰਗ ਜੋਰ ਫੜ ਰਹੀ ਹੈ। ਇਸਦੇ ਚੱਲਦਿਆਂ 24 ਪ੍ਰਭਾਵਸ਼ਾਲੀ ਰਿਪਬਲਿਕਨ ਸੰਸਦ ਮੈਂਬਰਾਂ ਨੇ ਇਸ ਸਬੰਧ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪੱਤਰ ਲਿਖਿਆ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …