
ਹਾਈਕੋਰਟ ਵਿਚ ਸੁਣਵਾਈ ਟਲੀ
ਜੈਪੁਰ/ਬਿਊਰੋ ਨਿਊਜ਼
ਰਾਜਸਥਾਨ ਵਿਚ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਅਤੇ ਉਨ੍ਹਾਂ ਦੇ ਹਮਾਇਤੀ 18 ਵਿਧਾਇਕ ਸਪੀਕਰ ਦੇ ਨੋਟਿਸ ਖਿਲਾਫ ਹਾਈਕੋਰਟ ਪਹੁੰਚੇ। ਹਾਈਕੋਰਟ ਵਿਚ ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਟਲੀ ਗਈ। ਪਾਇਲਟ ਧੜੇ ਨੇ ਰਾਜਸਥਾਨ ਵਿਧਾਨ ਸਭਾ ਵਲੋਂ ਆਯੋਗ ਕਰਾਰ ਦਿੱਤੇ ਗਏ ਵਿਧਾਇਕਾਂ ਦੀ ਪਟੀਸ਼ਨ ਵਿਚ ਸੋਧ ਕਰਨ ਲਈ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਸਚਿਨ ਪਾਇਲਟ ਦਾ ਸਮਰਥਨ ਕਰਨ ਵਾਲੇ ਵਿਧਾਇਕ ਪ੍ਰਿਥੀਰਾਜ ਮੀਣਾ ਨੇ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ। ਜ਼ਿਕਰਯੋਗ ਹੈ ਕਿ ਪਾਇਲਟ ਧੜੇ ਵੱਲੋਂ ਪੇਸ਼ ਵਕੀਲ ਹਰੀਸ਼ ਸਾਲਵੇ ਨੇ ਕਿਹਾ ਕਿ ਅਸੰਤੁਸ਼ਟ ਵਿਧਾਇਕ ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਾਰੀ ਅਯੋਗਤਾ ਨੋਟਿਸ ਦੀ ਸੰਵਿਧਾਨਿਕ ਵੈਧਤਾ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ।