ਮਿਡ ਡੇਅ ਮੀਲ ਸਕੀਮ ਦੁਬਾਰਾ ਸ਼ੁਰੂ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਰਾਹੀਂ ਇੱਕ ਸੁਨੇਹਾ ਭੇਜਿਆ ਹੈ। ਬਾਜਵਾ ਨੇ ਪੰਜਾਬ ਦੇ ਸਕੂਲਾਂਵਿਚ ਮਿਡ-ਡੇ-ਮੀਲ ਸਕੀਮ ਦੁਬਾਰਾ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।ਬਾਜਵਾ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਮਿਡ-ਡੇ-ਮੀਲ ਸਕੀਮ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਤਾਂ ਕਿ ਲੋੜਵੰਦ ਬੱਚਿਆਂ ਤੱਕ ਪੌਸ਼ਟਿਕ ਭੋਜਨ ਪਹੁੰਚਾਇਆ ਜਾ ਸਕੇ। ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ ਮੁਤਾਬਕ ਹਰ ਸਕੂਲ ਵਿੱਚ ਹਰ ਬੱਚੇ ਨੂੰ ਪੌਸ਼ਟਿਕ ਭੋਜਨ ਮਿਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅੱਜ ਮਹਾਂਮਾਰੀ ਦੇ ਦੌਰਾਨ ਜ਼ਰੂਰੀ ਹੈ ਕਿ ਹਰ ਬੱਚੇ ਨੂੰ ਲੋੜੀਂਦਾ ਭੋਜਨ ਪਹੁਚਾਇਆ ਜਾਵੇ। ਧਿਆਨ ਰਹੇ ਕਿ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਵੀ ਕਿਸੇ ਨਾ ਕਿਸੇ ਮਾਮਲੇ ‘ਤੇ ਕੈਪਟਨ ਨੂੰ ਘੇਰਦੇ ਰਹਿੰਦੇ ਹਨ।
Check Also
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦਰਸ਼ ਸਕੂਲਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਵਾਉਣ ਦਾ ਦਿੱਤਾ ਹੁਕਮ
ਕਿਹਾ : ਸਰਕਾਰੀ ਸਕੂਲ ਦੇ ਬਰਾਬਰ ਕੀਤੀ ਜਾਵੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਚੰਡੀਗੜ੍ਹ/ਬਿਊਰੋ …