ਜਲ ਸਰੋਤ ਵਿਭਾਗ ਦੀਆਂ 8657 ਅਸਾਮੀਆਂ ਖਤਮ – ਮੁਲਾਜ਼ਮ ਆਏ ਸੜਕਾਂ ‘ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9 ਲੱਖ 5 ਹਜ਼ਾਰ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ‘ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ’ ਸਾਲ 2020-21 ਵਿਚ ਲਿਆਉਣ ਦੀ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਪਿਛਲੇ ਸਾਲ ਇਸ ਯੋਜਨਾ ਵਿਚ ਕਰੀਬ 5 ਲੱਖ ਵਿਅਕਤੀ ਸ਼ਾਮਲ ਸਨ।
ਉਧਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੀਆਂ 8657 ਅਸਾਮੀਆਂ ਖਤਮ ਕਰਕੇ ਵਿਭਾਗ ਦਾ ਪੁਨਰਗਠਨ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਦਾ ਵਿਭਾਗ ਦੇ ਮੁਲਾਜ਼ਮਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਟਿਆਲਾ ਵਿਚ ਮੁਲਾਜ਼ਮਾਂ ਨੇ ਵਿਭਾਗ ਦੇ ਦਫਤਰ ਦੇ ਬਾਹਰ ਇਕੱਠੇ ਹੋਏ ਸਰਕਾਰ ਦੀ ਅਰਥੀ ਫੂਕੀ। ਧਿਆਨ ਰਹੇ ਕਿ ਇਹ ਵਿਭਾਗ 1849 ਵਿਚ ਹੋਂਦ ‘ਚ ਆਇਆ ਸੀ ਅਤੇ ਫਿਰ ਹੋਰ ਵਿਭਾਗ ਮਿਲਾ ਕੇ ਇਸ ਨੂੰ ਜਲ ਸਰੋਤ ਬਣਾ ਦਿੱਤਾ ਸੀ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …