ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਦੇ ਫੈਸਲੇ ‘ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਦੇ ਮਰੀਜ਼ ਪੰਜਾਬ ਵਿਚ ਦਿਨੋ-ਦਿਨ ਵਧਦੇ ਹੀ ਜਾ ਰਹੇ ਹਨ। ਅਜਿਹੇ ਵਿਚ ਪੰਜਾਬ ਸਰਕਾਰ ਨੇ ਇੱਕ ਹੋਰ ਫੈਸਲਾ ਕੀਤਾ ਹੈ ਜਿਸ ਅਨੁਸਾਰ ਹੁਣ ਵਿਦੇਸ਼ ਤੋਂ ਆਉਣ ਵਾਲੇ ਐਨ.ਆਰ.ਆਈਜ਼ ਨੂੰ ਪਿਕਅਪ ਕਰਨ ਲਈ ਸਰਕਾਰ ਨੇ ਅਧਿਆਪਕਾਂ ਦੀ ਡਿਊਟੀ ਲਾਈ ਹੈ। ਜਿਸ ਅਨੁਸਾਰ ਅਧਿਆਪਕ ਐਨ.ਆਰ.ਆਈਜ਼ ਨੂੰ ਏਅਰਪੋਰਟ ਤੋਂ ਲੈ ਕੇ ਆਉਣ ਤੱਕ ਕੁਆਰੰਟਾਈਨ ਸੈਂਟਰ ਤੱਕ ਛੱਡਣਗੇ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਸਰਕਾਰ ਦੇ ਇਸ ਫੈਸਲੇ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਡਿਸਟਿਲਰੀਆਂ ਬਾਰੇ ਅਤੇ ਫਿਰ ਰੇਤ ਮਾਫੀਆ ਤੋਂ ਬਾਅਦ ਸਰਕਾਰ ਨੇ ਇੱਕ ਹੋਰ ਅਜੀਬੋ ਗਰੀਬ ਫੁਰਮਾਨ ਸੁਣਾਇਆ ਹੈ।
Check Also
‘ਆਪ’ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਜਿੱਤੀ
ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ …