ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਹਜ਼ਾਰ ਤੱਕ ਅੱਪੜੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਹਜ਼ਾਰ ਤੱਕ ਅੱਪੜ ਗਈ ਹੈ ਅਤੇ 6 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਦੇ ਕਰੀਬ ਹੈ ਅਤੇ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ 226 ਤੱਕ ਪਹੁੰਚ ਗਈ ਹੈ।
ਇਸੇ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਅਤੇ ਬੇਟੇ ਨੂੰ ਵੀ ਕਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਬਾਜਵਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਹਨ ਅਤੇ ਹੁਣ ਉਨ੍ਹਾਂ ਦੀ ਸਿਹਤ ਵਿਚ ਕਾਫੀ ਸੁਧਾਰ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਆਪਣੇ ਮੁਲਾਜ਼ਮਾਂ ਨੂੰ ਦਫਤਰਾਂ ਅੰਦਰ ਸਿਰਫ 50 ਫੀਸਦੀ ਸਟਾਫ ਦੀ ਮੌਜੂਦਗੀ ਦੇ ਹੁਕਮ ਦਿੱਤੇ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …