
ਮੰਤਰੀ ਤੇ ਐਮ.ਐਲ.ਏ. ਵੀ ਕਰਵਾ ਰਹੇ ਹਨ ਕਰੋਨਾ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੇ ਸੀਨੀਅਰ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀ ਕੈਬਨਿਟ ਨੂੰ ਆਪਣੇ ਟੈਸਟ ਕਰਾਉਣ ਲਈ ਕਿਹਾ ਹੈ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ ਵੀ ਆਪਣਾ ਕਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸੇ ਦੌਰਾਨ ਸੁਖਜਿੰਦਰ ਰੰਧਾਵਾ, ਅਰੁਣਾ ਚੌਧਰੀ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕਰੋਨਾ ਰਿਪੋਰਟ ਵੀ ਨੈਗੇਟਿਵ ਆਈ ਹੈ। ਹੋਰ ਵੀ ਕਈ ਮੰਤਰੀਆਂ ਨੇ ਕਰੋਨਾ ਦੀ ਜਾਂਚ ਲਈ ਆਪਣੇ ਨਮੂਨੇ ਭੇਜੇ ਹੋਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਧਿਆਨ ਰਹੇ ਕਿ ਕਈ ਵਿਧਾਇਕ ਵੀ ਆਪੋ-ਆਪਣੇ ਕਰੋਨਾ ਟੈਸਟ ਕਰਵਾ ਰਹੇ ਹਨ।