22.9 C
Toronto
Wednesday, August 26, 2026
spot_img
Homeਪੰਜਾਬਸੁਖਬੀਰ ਬਾਦਲ ਦੀ ਡੇਰਾ ਮੁਖੀ ਨਾਲ ਨੇੜਤਾ ਦੀਆਂ ਖਬਰਾਂ ਤੋਂ ਬਾਅਦ ਸਿਆਸੀ...

ਸੁਖਬੀਰ ਬਾਦਲ ਦੀ ਡੇਰਾ ਮੁਖੀ ਨਾਲ ਨੇੜਤਾ ਦੀਆਂ ਖਬਰਾਂ ਤੋਂ ਬਾਅਦ ਸਿਆਸੀ ਭੂਚਾਲ

ਸੁਖਬੀਰ ਬਾਦਲ ਦੀ ਡੇਰਾ ਮੁਖੀ ਨਾਲ ਨੇੜਤਾ ਦੀਆਂ ਖਬਰਾਂ ਤੋਂ ਬਾਅਦ ਸਿਆਸੀ ਭੂਚਾਲ
Image Courtesy :amritsartimes

ਸੁਖਬੀਰ ਨੂੰ ਪੰਥ ‘ਚੋਂ ਛੇਕੇ ਜਾਣ ਦੀ ਸੁਰ ਹੋਰ ਤਿੱਖੀ ਹੋਈ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ 2007 ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਦਿਆਂ ਜੋ ਪੁਸ਼ਾਕ ਪਾਈ ਸੀ, ਉਹ ਸੁਖਬੀਰ ਬਾਦਲ ਨੇ ਉਸ ਨੂੰ ਭੇਟ ਕੀਤੀ ਸੀ। ਇਹ ਖੁਲਾਸਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਸੀ ਅਤੇ ਇਸ ਤੋਂ ਬਾਅਦ ਹੁਣ ਸਿਆਸੀ ਭੂਚਾਲ ਆ ਗਿਆ ਹੈ। ਬੇਸ਼ੱਕ ਅਕਾਲੀ ਦਲ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕਰ ਰਿਹਾ ਹੈ, ਪਰ ਸੁਖਬੀਰ ਬਾਦਲ ਨੂੰ ਪੰਥ ਵਿਚੋਂ ਛੇਕੇ ਜਾਣ ਦੀ ਸੁਰ ਹੋਰ ਵੀ ਤਿੱਖੀ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਨਵੇਂ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਤਾਂ ਸੁਖਬੀਰ ਨੂੰ ਪੰਥ ‘ਚੋਂ ਛੇਕੇ ਜਾਣ ਦੀ ਮੰਗ ਕੀਤੀ ਹੈ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕਿਹਾ ਕਿ ਸੁਖਬੀਰ ਬਾਦਲ ਨੂੰ ਇਸ ਮਾਮਲੇ ਸਬੰਧੀ ਜਵਾਬ ਦੇਣਾ ਚਾਹੀਦਾ ਹੈ।

RELATED ARTICLES
POPULAR POSTS