ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਬਾਜਵਾ ਦੀ ਪਹਿਲੀ ਕਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਦੂਜੀ ਰਿਪੋਰਟ ਪਾਜ਼ੇਟਿਵ ਆ ਗਈ। ਇਸਦੇ ਚੱਲਦਿਆਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹੁਣ ਤ੍ਰਿਪਤ ਰਜਿੰਦਰ ਬਾਜਵਾ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤ ਦੀ ਵੀ ਕਰੋਨਾ ਰਿਪੋਰਟ ਪਾਜੇਟਿਵ ਆਈ ਹੈ।
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ-ਨਾਲ ਪੁੱਤ ਅਤੇ ਪਤਨੀ ਨੂੰ ਵੀ ਹੋਇਆ ਕਰੋਨਾ
RELATED ARTICLES