ਨਵੀਂ ਦਿੱਲੀ : ਦੇਸ਼ ਵਿੱਚ ਕੋਵਿਡ-19 ਮਹਾਮਾਰੀ ਅਤੇ ਸਿਆਸੀ ਸਥਿਤੀ ਵਿਚਾਰਨ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪਾਰਟੀ ਦੇ ਲੋਕ ਸਭਾ ਮੈਂਬਰਾਂ ਦੀ ਸੱਦੀ ਗਈ ਬੈਠਕ ਵਿੱਚ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਏ ਜਾਣ ਦੀ ਚਰਚਾ ਭਾਰੂ ਰਹੀ।ઠ
ਸੂਤਰਾਂ ਅਨੁਸਾਰ ਕਰੀਬ ਤਿੰਨ ਘੰਟੇ ਚੱਲੀ ਇਸ ਵਰਚੁਅਲ ਬੈਠਕ ਵਿੱਚ ਸਭ ਤੋਂ ਪਹਿਲਾਂ ਇਹ ਮੰਗ ਲੋਕ ਸਭਾ ਵਿੱਚ ਪਾਰਟੀ ਦੇ ਚੀਫ ਵ੍ਹਿਪ ਕੇ. ਸੁਰੇਸ਼ ਵਲੋਂ ਚੁੱਕੀ ਗਈ, ਜਿਸ ਦਾ ਜ਼ਿਆਦਾਤਰ ਸੰਸਦ ਮੈਂਬਰਾਂ ਨੇ ਸਮਰਥਨ ਕੀਤਾ। ਸੂਤਰਾਂ ਅਨੁਸਾਰ ਸੁਰੇਸ਼ ਨੇ ਕਿਹਾ ਕਿ ਮਹਾਮਾਰੀ ਦੌਰਾਨ ਰਾਹੁਲ ਵਲੋਂ ਲੋਕਾਂ ਦੇ ਮੁੱਦੇ ਮੂਹਰੇ ਹੋ ਕੇ ਚੁੱਕੇ ਗਏ ਹਨ, ਜਿਸ ਕਰਕੇ ਇਸ ਸੰਕਟ ਕਾਲ ਦੌਰਾਨ ਉਨ੍ਹਾਂ ਨੂੰ ਕਾਂਗਰਸ ਦੀ ਕਮਾਂਡ ਸੌਂਪੇ ਜਾਣ ਦੀ ਲੋੜ ਹੈ।
Check Also
ਮਨਜਿੰਦਰ ਸਿੰਘ ਸਿਰਸਾ ਵੱਲੋਂ ਭਗਵੰਤ ਮਾਨ ਨੂੰ ਸੁਚੇਤ ਰਹਿਣ ਦੀ ਸਲਾਹ
ਭਗਵੰਤ ਮਾਨ ਨੂੰ ਸੀਐਮ ਦੇ ਅਹੁਦੇ ਤੋਂ ਹਟਾਉਣ ਦੀ ਫਿਰਾਕ ’ਚ ਹੈ ਕੇਜਰੀਵਾਲ : ਭਾਜਪਾ …