ਅਸ਼ੋਕ ਗਹਿਲੋਤ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਚਿਨ ਪਾਇਲਟ ਭਾਜਪਾ ਦੇ ਹੱਥਾਂ ਵਿਚ ਖੇਡ ਰਹੇ ਹਨ। ਪਾਇਲਟ ਤੇ ਉਸ ਦੇ ਦੋ ਸਹਿਯੋਗੀਆਂ ਨੂੰ ਸੂਬੇ ਦੀ ਕੈਬਨਿਟ ਤੋਂ ਹਟਾਏ ਜਾਣ ਤੋਂ ਬਾਅਦ ਗੱਲਬਾਤ ਕਰਦਿਆਂ ਗਹਿਲੋਤ ਨੇ ਕਿਹਾ ਕਿ ਭਾਜਪਾ ਨੇ ਜੋ ਮੱਧ ਪ੍ਰਦੇਸ਼ ਵਿਚ ਕੀਤਾ ਸੀ ਉਸ ਨੂੰ ਰਾਜਸਥਾਨ ਵਿਚ ਦੁਹਰਾਉਣਾ ਚਾਹੁੰਦੀ ਹੈ ਪਰ ਭਾਜਪਾ ਦੇ ਇਰਾਦੇ ਰਾਜਸਥਾਨ ਵਿਚ ਪੂਰੇ ਨਹੀਂ ਹੋਣਗੇ।
ਸੱਚ ਨੂੰ ਕਦੇ ਨਹੀਂ ਹਰਾਇਆ ਜਾ ਸਕਦਾ : ਸਚਿਨ ਪਾਇਲਟ
ਨਵੀਂ ਦਿੱਲੀ : ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਜਲਦ ਬਾਅਦ ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਨੇ ਕਿਹਾ ਕਿ ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ ਪ੍ਰੰਤੂ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਆਪਣੇ ਟਵਿੱਟਰ ਅਕਾਊਂਟ ‘ਤੇ ਆਪਣੀ ਪ੍ਰੋਫ਼ਾਈਲ ਬਦਲਦਿਆਂ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਵਾਲੇ ਅਹੁਦਿਆਂ ਦੇ ਸਾਰੇ ਹਵਾਲਿਆਂ ਨੂੰ ਹਟਾ ਦਿੱਤਾ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …