ਕੰਮਕਾਜੀ ਮਹਿਲਾਵਾਂ ਅਤੇ ਘਰੇਲੂ ਹਿੰਸਾ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਸਬੰਧੀ ਵੁਮੈਨ ਕਮੇਟੀ ‘ਚ ਵਿਚਾਰ ਵਟਾਂਦਰਾ ਕਰਨ ਲਈ ਸੋਨੀਆ ਸਿੱਧੂ ਪਹੁੰਚੇ ਓਟਵਾ
ਬਰੈਂਪਟਨ/ਬਿਊਰੋ ਨਿਊਜ਼
ਕੈਨੇਡਾ ਫੈੱਡਰਲ ਸਰਕਾਰ ਵੱਲੋਂ ਕਰੋਨਾ ਵਾਇਰਸ ਕਾਰਨ ਕੈਨੇਡੀਅਨ ਕਾਰੋਬਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਲਈ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪ੍ਰੋਗਰਾਮ ਦੇ ਤਹਿਤ ਕੈਨੇਡਾ ਸਰਕਾਰ, ਕੋਵਿਡ-19 ਮਹਾਂਮਾਰੀ ਦੇ ਕਾਰਨ ਘਾਟੇ ਵਿਚ ਗਏ ਕਾਰੋਬਾਰਾਂ ਨੂੰ ਉਨ੍ਹਾਂ ਦੇ ਮੁਲਾਜ਼ਮਾਂ ਦੀ ਤਨਖਾਹਾਂ ਦਾ ਖਰਚਾ ਉਠਾਉਣ ਲਈ 75 ਫ਼ੀਸਦੀ ਤਨਖ਼ਾਹ ਦੇ ਬਰਾਬਰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ। ਇਸ ਪ੍ਰੋਗਰਾਮ ‘ਤੇ ਹੁਣ ਤੱਕ ਕੈਨੇਡਾ ਸਰਕਾਰ ਵੱਲੋਂ 18 ਅਰਬ ਡਾਲਰ ਦੀ ਆਰਥਿਕ ਮਦਦ ਮੁਹੱਈਆ ਕਰਵਾਏ ਜਾਣ ਦਾ ਦਾਅਵਾ ਵੀ ਕੀਤਾ ਗਿਆ ਹੈ।
ਬੀਤੇ ਦਿਨੀਂ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਪ੍ਰੋਗਰਾਮ ਨੂੰ ਦਸੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਤਾਂ ਜੋ ਕਾਰੋਬਾਰਾਂ ਨੂੰ ਆਪਣੇ ਮੁਲਾਜ਼ਮਾਂ ਨੂੰ ਨੌਕਰੀ ‘ਤੇ ਬਣਾਏ ਰੱਖਣ ਅਤੇ ਆਪਣੇ ਕੰਮ ਨੂੰ ਜਾਰੀ ਰੱਖਣ ਲਈ ਲੋੜੀਂਦੀ ਸਹਾਇਤਾ ਮਿਲ ਸਕੇ।
ਇਸ ਸਬੰਧੀ ਗੱਲ ਕਰਦਿਆਂ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕਿਹਾ, ”ਕੈਨੇਡਾ ਫੈੱਡਰਲ ਸਰਕਾਰ ਵੱਲੋਂ ਕੋਵਿਡ-19 ਦੀ ਸ਼ੁਰੂਆਤ ਤੋਂ ਹੀ ਹਰ ਵਰਗ ਨਾਲ ਸਬੰਧਤ ਕੈਨੇਡੀਅਨ ਦੀ ਮਦਦ ਕੀਤੀ ਗਈ ਹੈ। ਹੁਣ ਜਿਵੇਂ-ਜਿਵੇਂ ਕਾਰੋਬਾਰ ਮੁੜ੍ਹ ਤੋਂ ਖੁੱਲ੍ਹ ਰਹੇ ਹਨ ਅਤੇ ਜ਼ਿੰਦਗੀ ਮੁੜ ਤੋਂ ਲੀਹ ‘ਤੇ ਪਰਤ ਰਹੀ ਹੈ, ਕਾਰੋਬਾਰਾਂ ਅਤੇ ਨੌਕਰੀਆਂ ਦੀ ਸੁਰੱਖਿਆ ਲਈ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਨੂੰ ਇਸ ਸਾਲ ਦਸੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।
ਇਸ ਨਾਲ ਕਾਰੋਬਾਰੀਆਂ ਨੂੰ ਆਪਣੇ ਮੁਲਾਜ਼ਮਾਂ ਨੂੰ ਨੌਕਰੀ ‘ਤੇ ਬਣਾਏ ਰੱਖਣ ਵਿਚ ਸਹਾਇਤਾ ਮਿਲੇਗੀ।”
ਇਸੇ ਦੌਰਾਨ ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਪਿਛਲੇ ਹਫਤੇ ਵੁਮੈਨ ਕਮੇਟੀ ਵਿਚ ਸ਼ਮੂਲੀਅਤ ਕਰਨ ਲਈ ਓਟਵਾ ਪਹੁੰਚੇ ਜਿੱਥੇ ਉਹਨਾਂ ਨੇ ਕੋਵਿਡ-19 ਦੌਰਾਨ ਮਹਿਲਾਵਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਔਰਤਾਂ ਦੀ ਸਥਿਤੀ ਬਾਰੇ ਸਥਾਈ ਕਮੇਟੀ (ਸਟੈਡਿੰਗ ਕਮੇਟੀ ਆਨ ਦ ਸਟੇਟਸ ਆਫ਼ ਵੁਮੈਨ) ਦੀਆਂ ਬੈਠਕਾਂ ਵਿਚ ਵਿਚਾਰ ਵਟਾਂਦਰਾ ਕੀਤਾ।
ਸੋਨੀਆ ਸਿੱਧੂ ਨੇ ਮਿਨਿਸਟਰ ਮਰੀਅਮ ਮੌਨਸਫ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਫਿਲਹਾਲ ਇਹ ਦੇਖਿਆ ਜਾ ਰਿਹਾ ਹੈ ਕਿ ਜ਼ਿਆਦਾਰ ਮਰਦ ਆਪਣੀਆਂ ਨੌਕਰੀਆਂ ‘ਤੇ ਵਾਪਸੀ ਕਰ ਰਹੇ ਹਨ, ਜਦਕਿ ਮਹਿਲਾਵਾਂ ਲਈ ਬੱਚਿਆਂ ਦੀ ਦੇਖਭਾਲ ਅਤੇ ਕੇਅਰ ਸੈਂਟਰਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਮੁਸ਼ਕਿਲਾਂ ਦਰਪੇਸ਼ ਹਨ।
ਅਜਿਹੇ ਵਿਚ ਕੈਨੇਡਾ ਸਰਕਾਰ ਕਿਸ ਤਰ੍ਹਾਂ ਇਹਨਾਂ ਮਹਿਲਾਵਾਂ ਦੀ ਮਦਦ ਕਰਨ ਦੇ ਉਪਾਅ ਸੋਚ ਰਹੀ ਹੈ ਤਾਂ ਜੋ ਉਹਨਾਂ ਨੂੰ ਅਜਿਹੀਆਂ ਚਿੰਤਾਵਾਂ ਤੋਂ ਮੁਕਤ ਹੋ ਕੇ ਇਹਨਾਂ ਮਹਿਲਾਵਾਂ ਨੂੰ ਆਪਣੀਆਂ ਨੌਕਰੀਆਂ ‘ਤੇ ਵਾਪਸ ਜਾਣ ਦੀ ਆਸਾਨੀ ਹੋ ਸਕੇ। ਇਸ ‘ਤੇ ਜਵਾਬ ਦਿੰਦਿਆਂ ਮਿਨਿਸਟਰ ਮੌਨਸਫ ਨੇ ਕਿਹਾ ਕਿ ਉਹਨਾਂ ਦੀਆਂ ਪ੍ਰਾਥਮਿਕਤਾਵਾਂ ਵਿਚ ਕੇਅਰ ਸੈਂਟਰ ਅਤੇ ਬੱਚਿਆਂ ਦੀ ਦੇਖਭਾਲ ਸਭ ਤੋਂ ਪਹਿਲਾਂ ਹਨ ਅਤੇ ਜਿਵੇਂ ਜਿਵੇਂ ਕਾਰੋਬਾਰ ਮੁੜ੍ਹ ਤੋਂ ਖੁੱਲ੍ਹ ਰਹੇ ਹਨ, ਉਹ ਸੂਬਾ ਸਰਕਾਰਾਂ ਅਤੇ ਮਿਊਂਸੀਪੈਲਿਟੀਆਂ ਨਾਲ ਇਸ ਅਹਿਮ ਮੁੱਦੇ ‘ਤੇ ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ ਤਾਂ ਜੋ ਬੱਚਿਆਂ ਦੀ ਸੁਰੱਖਿਆ ਅਤੇ ਮਹਿਲਾਵਾਂ ਦੀ ਨੌਕਰੀਪੇਸ਼ਾ ਜ਼ਿੰਦਗੀ ਵਿਚ ਆ ਰਹੀਆਂ ਤਬਦੀਲੀਆਂ ਨੂੰ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।
Home / ਜੀ.ਟੀ.ਏ. ਨਿਊਜ਼ / ਫੈਡਰਲ ਸਰਕਾਰ ਵੱਲੋਂ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਦਸੰਬਰ ਤੱਕ ਜਾਰੀ ਰੱਖਿਆ ਜਾਵੇਗਾ : ਸੋਨੀਆ ਸਿੱਧੂ
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …