15.6 C
Toronto
Thursday, September 18, 2025
spot_img
Homeਦੁਨੀਆਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਨਹੀਂ ਹੋਵੇਗਾ ਰੱਦ

ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਨਹੀਂ ਹੋਵੇਗਾ ਰੱਦ

Image Courtesy :amazon

ਵਾਸ਼ਿੰਗਟਨ : ਅਮਰੀਕਾ ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹਨ ਦਾ ਸ਼ੌਕ ਰੱਖਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਵਾਲਾ ਆਪਣਾ ਫ਼ੈਸਲਾਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਅਮਰੀਕਾ ਵਿਚ ਆਨਲਾਈਨ ਕਲਾਸਾਂ ਦਾ ਬਦਲ ਹੋਣ ‘ਤੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਤੇ ਵਾਪਸ ਲੈਣ ਨੂੰ ਕਿਹਾ ਗਿਆ ਸੀ। ਇਸ ਤੋਂ ਬਾਅਦ ਅਮਰੀਕਾ ‘ਚ ਪੜ੍ਹਨ ਵਾਲੇ ਭਾਰਤ ਸਮੇਤ ਤਮਾਮ ਹੋਰ ਦੇਸ਼ਾਂ ਦੇ ਵਿਦਿਆਰਥੀ ਪਰੇਸ਼ਾਨ ਹੋ ਗਏ ਸਨ।ਫੈਡਰਲ ਜੱਜ ਐਲੀਸਨ ਨੇ ਦੱਸਿਆ ਕਿ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲੈਣ ਲਈ ਸਹਿਮਤੀ ਪ੍ਰਗਟਾਈ ਹੈ।

RELATED ARTICLES
POPULAR POSTS