ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਆਨਲਾਈਨ ਤਾਲਮੇਲ ਕੀਤਾ। ਇਸ ਮੌਕੇ ਹੋਈ ਗੱਲਬਾਤ ਦੌਰਾਨ ਅਮਰੀਕੀ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਭਾਰਤ ਦੇ ਵਿਕਾਸ ਵਿਚ ਹਿੱਸਾ ਪਾਉਣ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿਚ ਹਿੱਸਾ ਪਾਉਣ ਦੀ ਉਹ ਖ਼ਾਸ ਤੌਰ ‘ਤੇ ਇੱਛਾ ਰੱਖਦੇ ਹਨ। ਮੀਟਿੰਗ ਵਿਚ ਕਰੀਬ 100 ਉੱਘੇ ਸਿੱਖ ਆਗੂਆਂ ਨੇ ਹਿੱਸਾ ਲਿਆ। ਦੋ ਘੰਟੇ ਲੰਮੀ ਗੱਲਬਾਤ ਦੌਰਾਨ ਸੰਧੂ ਨੇ ਭਾਈਚਾਰੇ ਦੇ ਆਗੂਆਂ ਨੂੰ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਬਾਰੇ ਜਾਣੂ ਕਰਵਾਇਆ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …