ਐਬਟਸਫੋਰਡ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਵਿਖੇ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ 43 ਸਾਲਾ ਕਰਮਜੀਤ ਸਿੰਘ ਸਰਾਂ ਸੀ, ਜਿਹੜਾ ਕਿੱਤੇ ਵਜੋਂ ਬਿਲਡਰ ਭਾਵ ਘਰ ਬਣਾਉਣ ਦਾ ਕੰਮ ਕਰਦਾ ਸੀ। ਪਤਾ ਲੱਗਾ ਹੈ ਕਿ ਕਰਮਜੀਤ ਸਿੰਘ ਸਰਾਂ ਈਸਟ ਐਬਟਸਫੋਰਡ ਵਿਖੇ ਸਥਿਤ ਲੂਸਰਨ ਕਰੈਸੈਂਟ ਤੇ ਘਰ ਅੱਗੇ ਕਾਰ ਬੈਕ ਕਰ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਉਪਰ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਰਮਜੀਤ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮੁੱਦਕੀ ਨੇੜਲੇ ਪਿੰਡ ਕੱਬਰਵੱਛਾ ਦੇ ਠੇਕੇਦਾਰ ਰਹੇ ਸਵ. ਗੁਰਦਿੱਤ ਸਿੰਘ ਸਰਾਂ ਦਾ ਪੁੱਤਰ ਸੀ। ਉਹ ਆਪਣੇ ਪਿੱਛੇ ਵਿਧਵਾ ਪਤਨੀ ਤੇ ਇਕ 5 ਸਾਲ ਦਾ ਪੁੱਤਰ ਛੱਡ ਗਿਆ ਹੈ। ਕਰਮਜੀਤ ਸਿੰਘ ਦੀ ਗੁਆਂਢਣ ਹੈਦਰ ਜੇਨਸਨ ਨੇ ਦੱਸਿਆ ਕਿ ਪਹਿਲੀ ਵਾਰ ਇੱਥੇ 12 ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਹੈ। ਇਹ ਸ਼ਾਂਤੀ ਵਾਲਾ ਇਲਾਕਾ ਹੈ ਪਰ ਇਸ ਘਟਨਾ ਨੇ ਝੰਜੋੜ ਕੇ ਰੱਖ ਦਿੱਤਾ ਹੈ। ਇੰਟਾਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਕਰਮਜੀਤ ਸਿੰਘ ਦੇ ਕਤਲ ਦੀ ਜਾਂਚ ਕਰ ਰਹੀ ਹੈ।
Check Also
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ …