Breaking News
Home / ਪੰਜਾਬ / ਪੰਜਾਬ ‘ਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਖਤੀ ਭਰੇ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਪੰਜਾਬ ‘ਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਖਤੀ ਭਰੇ ਨਵੇਂ ਦਿਸ਼ਾ ਨਿਰਦੇਸ਼ ਜਾਰੀ

Image Courtesy : ਏਬੀਪੀ ਸਾਂਝਾ

ਦਫਤਰਾਂ ‘ਚ ਵੀ ਮਾਸਕ ਪਾਉਣਾ ਕੀਤਾ ਲਾਜ਼ਮੀ, ਵਿਆਹ ਵਿਚ ਹੁਣ 30 ਵਿਅਕਤੀ ਹੀ ਹੋ ਸਕਣਗੇ ਇਕੱਠੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਸਾਰੇ ਜਨਤਕ ਇਕੱਠਾਂ’ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ ਤੇ ਹੋਰ ਸਮਾਜਿਕ ਸਮਾਗਮਾਂ ਵਿੱਚ 50 ਦੀ ਬਜਾਏ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਤ ਕਰ ਦਿੱਤਾ ਹੈ। ਨਵੇਂ ਦਿਸ਼ਾ-ਨਿਰਦੇਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਕੀਤੇ ਐਲਾਨ ਮੁਤਾਬਕ ਜਾਰੀ ਕੀਤੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦਾ ਹਿੱਸਾ ਹਨ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜਨਤਕ ਇਕੱਠ ਕਰਨ ‘ਤੇ ਲਾਈਆਂ ਰੋਕਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਜ਼ਮੀ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ। ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਸਪੱਸ਼ਟ ਕੀਤਾ ਹੈ ਕਿ ਤਾਜ਼ਾ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਸੂਬੇ ਵਿੱਚ ਜਨਤਕ ਜਥੇਬੰਦੀਆਂ ਜਾਂ ਸਿਆਸੀ ਪਾਰਟੀਆਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਸੰਘਰਸ਼, ਰੈਲੀ ਜਾਂ ਇਕੱਠ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਜੇਕਰ ਕੋਈ ਪਾਰਟੀ ਜਾਂ ਜਥੇਬੰਦੀ ਕਰਦੀ ਹੈ ਤਾਂ ਇਸ ਗਤੀਵਿਧੀ ਨੂੰ ਕਾਨੂੰਨ ਦੀ ਉਲੰਘਣਾ ਮੰਨਿਆ ਜਾਵੇਗਾ। ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਸਮਾਜਿਕ ਇਕੱਤਰਤਾ (ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਧਾਰਾ 144 ਅਧੀਨ ਪੰਜ ਤੱਕ ਸੀਮਤ) ਦੇ ਨਾਲ-ਨਾਲ ਵਿਆਹਾਂ ਅਤੇ ਸਮਾਜਿਕ ਸਮਾਗਮਾਂ’ਤੇ ਰੋਕਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣਗੀਆਂ। ਮੈਰਿਜ ਪੈਲੇਸਾਂ/ ਹੋਟਲਾਂ ਦੇ ਪ੍ਰਬੰਧਕਾਂਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਨੇਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਲਾਇਸੈਂਸ ਦੀ ਮੁਅੱਤਲੀ ਦਾ ਸਾਹਮਣਾ ਕਰਨਾ ਪਵੇਗਾ। ਮੈਰਿਜ ਪੈਲੇਸਾਂ/ਹੋਟਲਾਂ/ ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁੱਕਵੇਂ ਬੰਦੋਬਸਤ ਕੀਤੇ ਗਏ ਹਨ।ਸਰਕਾਰ ਨੇ ਕਿਹਾ ਹੈ ਕਿ ਆਈਆਈਟੀ ਚੇਨੱਈ ਦੇ ਮਾਹਿਰਾਂ ਨਾਲ ਮਿਲ ਕੇ ਨਿਗਰਾਨੀ ਹੋਰ ਵਧਾਈ ਜਾਵੇਗੀ ਅਤੇ ਉਨ੍ਹਾਂ ਇਕੱਠਾਂ ਜਿਨ੍ਹਾਂ ਕਰਕੇ ਬੀਤੇ ਵਿੱਚ ਇਹ ਰੋਗ ਫੈਲਿਆ ਹੈ, ਦੀ ਨਿਸ਼ਾਨਦੇਹੀ ਲਈ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਅਗਲੇਰੇ ਕਦਮ ਚੁੱਕਣ ਲਈ ਸੇਧ ਮਿਲ ਸਕੇ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …