17.8 C
Toronto
Wednesday, July 22, 2026
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ, ਰੰਧਾਵਾ, ਬਲਬੀਰ ਸਿੱਧੂ ਤੇ ਅਰੁਣਾ ਚੌਧਰੀ ਦੀ ਕਰੋਨਾ ਰਿਪੋਰਟ...

ਕੈਪਟਨ ਅਮਰਿੰਦਰ ਸਿੰਘ, ਰੰਧਾਵਾ, ਬਲਬੀਰ ਸਿੱਧੂ ਤੇ ਅਰੁਣਾ ਚੌਧਰੀ ਦੀ ਕਰੋਨਾ ਰਿਪੋਰਟ ਆਈ ਨੈਗੇਟਿਵ

Image Courtesy :jagbani(punjabkesar)

ਮੰਤਰੀ ਤੇ ਐਮ.ਐਲ.ਏ. ਵੀ ਕਰਵਾ ਰਹੇ ਹਨ ਕਰੋਨਾ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੇ ਸੀਨੀਅਰ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀ ਕੈਬਨਿਟ ਨੂੰ ਆਪਣੇ ਟੈਸਟ ਕਰਾਉਣ ਲਈ ਕਿਹਾ ਹੈ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ ਵੀ ਆਪਣਾ ਕਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸੇ ਦੌਰਾਨ ਸੁਖਜਿੰਦਰ ਰੰਧਾਵਾ, ਅਰੁਣਾ ਚੌਧਰੀ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕਰੋਨਾ ਰਿਪੋਰਟ ਵੀ ਨੈਗੇਟਿਵ ਆਈ ਹੈ।

RELATED ARTICLES
POPULAR POSTS